
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਰਵਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਰੁਪਏ ਦੇ ਚੈੱਕ
ਅਮਲੋਹ, 27 ਜਨਵਰੀ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿੱਢੀ ਗਈ ਮੁਹਿੰਮ ਤਹਿਤ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅੱਜ ਬੀਡੀਪੀਓ ਦਫਤਰ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਰਵਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਸੌਂਪੇ ਗਏ।
ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਮੁਤਾਬਕ, ਸਰਵ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਤਿੰਨ ਪੰਚਾਇਤਾਂ ਨੂੰ ਪਿਛਲੇ ਸਾਲ 5-5 ਲੱਖ ਦੇ ਚੈੱਕ ਦਿੱਤੇ ਗਏ ਸਨ ਜਦ ਕਿ ਅੱਜ 19 ਹੋਰ ਪੰਚਾਇਤਾਂ ਨੂੰ ਇਸ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਵਿਧਾਇਕ ਨੇ ਸਪੱਸ਼ਟ ਕੀਤਾ ਕਿ ਪੰਚਾਇਤਾਂ ਇਹ ਰਾਸ਼ੀ ਆਪਣੀ ਲੋੜ ਅਨੁਸਾਰ ਪਿੰਡ ਦੇ ਕਿਸੇ ਵੀ ਵਿਕਾਸ ਕਾਰਜ (ਗਲੀਆਂ-ਨਾਲੀਆਂ, ਸਟਰੀਟ ਲਾਈਟਾਂ ਜਾਂ ਸਾਂਝੀਆਂ ਥਾਵਾਂ) ਲਈ ਵਰਤ ਸਕਣਗੀਆਂ।
ਵਿਧਾਇਕ ਗੈਰੀ ਬੜਿੰਗ ਨੇ ਕਿਹਾ ਸਰਵ ਸੰਮਤੀ ਨਾਲ ਚੋਣਾਂ ਲੜ ਕੇ ਪਿੰਡਾਂ ਨੇ ਧੜੇਬੰਦੀ ਤੋਂ ਉੱਪਰ ਉੱਠ ਕੇ ਇੱਕ ਮਿਸਾਲ ਪੇਸ਼ ਕੀਤੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਪਿੰਡਾਂ ਦੀ ਨੁਹਾਰ ਬਦਲਣਾ ਹੈ ਅਤੇ ਜਿਹੜੇ ਪਿੰਡਾਂ ਨੇ ਸਿਆਸੀ ਖਿੱਚੋਤਾਣ ਛੱਡ ਕੇ ਸਰਵ ਸੰਮਤੀ ਨਾਲ ਆਪਣੀ ਪੰਚਾਇਤ ਚੁਣੀ ਹੈ, ਉਹ ਵਧਾਈ ਦੇ ਪਾਤਰ ਹਨ।

ਇਸ ਮੌਕੇ ਬੀਡੀਪੀਓ ਚੰਦ ਸਿੰਘ, ਸੀਨੀਅਰ ਆਗੂ ਪ੍ਰਤਾਪ ਸਿੰਘ ਬੈਣੀ, ਜ਼ਿਲਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਰਣਜੀਤ ਸਿੰਘ ਪਨਾਗ, ਜਗਜੀਵਨ ਸਿੰਘ ਔਲਖ, ਬਲਾਕ ਪ੍ਰਧਾਨ ਜਸਵੰਤ ਸਿੰਘ ਅਤੇ ਪੀਏ ਸ਼ਾਹਬਾਜ਼ ਹਾਜ਼ਰ ਸਨ।
——————————
This news is auto published from an agency/source and may be published as received.
