ਸੀ—ਪਾਈਟ ਕੈਂਪ ਸ਼ਹੀਦਗੜ੍ਹ ਵਿਖੇ ਸਕਿਓਰਟੀ ਸੁਪਰਵਾਈਜ਼ਰ ਦਾ ਕੋਰਸ ਕਰਵਾਇਆ ਜਾਵੇਗਾ: ਸਿਖਲਾਈ ਅਫ਼ਸਰ
ਫਤਹਿਗੜ੍ਹ ਸਾਹਿਬ, 28 ਜਨਵਰੀ:
ਸੀ—ਪਾਈਟ ਕੈਂਪ ਸ਼ਹੀਦਗੜ੍ਹ ਦੇ ਸਿਖਲਾਈ ਅਫ਼ਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੀ- ਪਾਈਟ ਕੈਂਪ ਵਿਖੇ ਸਕਿਓਰਟੀ ਸੁਪਰਵਾਈਜ਼ਰ ਦਾ ਕੋਰਸ ਕਰਵਾਇਆ ਜਾ ਰਿਹਾ ਹੈ ਤੇ ਜਿਹੜੇ ਨੌਜਵਾਨਾਂ ਦੀ ਉਮਰ 22 ਸਾਲ ਹੈ, ਉਹ ਇਸ ਕੋਰਸ ਵਿੱਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ 4.0 ਦੇ ਅਧੀਨ ਇਹ ਕੋਰਸ ਬਿਲਕੁਲ ਮੁਫ਼ਤ ਕਰਵਾਇਆ ਜਾ ਰਿਹਾ ਹੈ।
ਸਿਖਲਾਈ ਅਫ਼ਸਰ ਨੇ ਦੱਸਿਆ ਕਿ ਕੋਰਸ ਪੂਰਾ ਹੋਣ ਉਪਰੰਤ ਸਿਖਿਆਰਥੀਆਂ ਨੂੰ ਸਰਕਾਰੀ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ ਅਤੇ ਕੋਰਸ ਲਈ 10ਵੀਂ, 12ਵੀਂ, ਉਚ ਵਿਦਿਆ ਦੇ ਸਾਰੇ ਸਰਟੀਫਿਕੇਟ, ਆਧਾਰ ਕਾਰਡ ਦੀਆਂ ਕਾਪੀਆਂ ਤੇ ਪਾਸਪੋਰਟ ਸਾਈਜ਼ ਲੈ ਕੇ ਚਾਹਵਾਨ ਨੌਜਵਾਨ, ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਨੌਜਵਾਨਾਂ ਨੂੰ ਰਿਹਾਇਸ਼ ਤੇ ਭੋਜਨ ਦਾ ਪ੍ਰਬੰਧ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਬਾਰੇ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 7888586296 ਅਤੇ 9877678994 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
——————————
This news is auto published from an agency/source and may be published as received.
