ਰਾਜ ਕੁਮਾਰ ਨੇ ਡੀ.ਪੀ.ਆਰ.ਓ. ਫ਼ਤਹਿਗੜ੍ਹ ਸਾਹਿਬ ਦਾ ਚਾਰਜ ਸੰਭਾਲਿਆ

ਰਾਜ ਕੁਮਾਰ ਨੇ ਡੀ.ਪੀ.ਆਰ.ਓ. ਫ਼ਤਹਿਗੜ੍ਹ ਸਾਹਿਬ ਦਾ ਚਾਰਜ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 02 ਫਰਵਰੀ:

ਸ਼੍ਰੀ ਰਾਜ ਕੁਮਾਰ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਦਾ ਚਾਰਜ ਸੰਭਾਲ ਲਿਆ ਹੈ।

ਇਸ ਤੋਂ ਪਹਿਲਾਂ ਉਹ ਮੋਗਾ ਵਿਖੇ ਬਤੌਰ ਡੀ.ਪੀ.ਆਰ.ਓ. ਵਾਧੂ ਚਾਰਜ ਮਾਲੇਰਕੋਟਲਾ ਤਾਇਨਾਤ ਸਨ। ਸ਼੍ਰੀ ਰਾਜ ਕੁਮਾਰ ਮੋਗਾ ਤੋਂ ਪਹਿਲਾਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰੀਬ 10 ਮਹੀਨੇ ਸੇਵਾਵਾਂ ਨਿਭਾ ਚੁੱਕੇ ਹਨ। ਜ਼ਿਲ੍ਹਾ ਲੋਕ ਸੰਪਰਕ ਅਫਸਰ ਦਾ ਚਾਰਜ਼ ਸੰਭਾਲਣ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਸ਼੍ਰੀ ਰਸ਼ਿਮ ਵਰਮਾ ਅਤੇ ਦਿ ਟ੍ਰਿਬਿਊਨ ਦੇ ਪੱਤਰਕਾਰ ਸ਼੍ਰੀ ਸੁਰਿੰਦਰ ਭਾਰਦਵਾਜ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਦੋਂ ਕਿ ਜ਼ਿਲ੍ਹਾ ਪੱਤਰਕਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਰਣਬੀਰ ਕੁਮਾਰ ਜੱਜੀ, ਜ਼ਿਲ੍ਹਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਸਹੋਤਾ, ਦੀਪਕ ਸੂਦ ਤੇ ਰਜਨੀਸ਼ ਡੱਲਾ ਨੇ ਡੀ.ਪੀ.ਆਰ.ਓ. ਸ਼੍ਰੀ ਰਾਜ ਕੁਮਾਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ।

ਜ਼ਿਲ੍ਹਾ ਲੋਕ ਸੰਪਰਕ ਅਫਸਰ ਦੇ ਅਹੁਦੇ ਦਾ ਚਾਰਜ ਸੰਭਾਲਣ ਉਪਰੰਤ ਸ਼੍ਰੀ ਰਾਜ ਕੁਮਾਰ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਮੁੜ ਤੋਂ ਸੇਵਾ ਨਿਭਾਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਪਹੁੰਚਾਉਣ ਵਿੱਚ ਪੂਰੀ ਸ਼ਿਦੱਤ ਨਾਲ ਆਪਣੇ ਫਰ਼ਜ ਨਿਭਾਉਣਗੇ ਤੇ ਪੱਤਰਕਾਰ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦਾ ਸੂਬਾ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ।

——————————
This news is auto published from an agency/source and may be published as received.

Leave a Reply

Your email address will not be published. Required fields are marked *