
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਿਹਗੜ੍ਹ ਸਾਹਿਬ
ਵਿਧਾਇਕ ਰਾਏ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਹੋ ਰਹੀ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ
— ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹੇ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ – ਰਾਏ
ਫਤਿਹਗੜ੍ਹ ਸਾਹਿਬ 03 ਫਰਵਰੀ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਲਾਭਪਾਤਰੀਆਂ ਦੀ ਚੱਲ ਰਹੀ ਰਜਿਸਟ੍ਰੇਸ਼ਨ ਦਾ ਜਾਇਜ਼ਾ ਲਿਆ।
ਵਿਧਾਇਕ ਰਾਏ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।ਉਹਨਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਉਹਨਾਂ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। “ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ, ਅੱਜ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਲਈ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।” ਉਹਨਾਂ ਦੱਸਿਆ ਕਿ ਅੱਜ ਹਲਕਾ ਫਤਿਹਗੜ੍ਹ ਸਾਹਿਬ ਦੇ ਵਿੱਚ ਚਨਾਰਥਲ ਕਲਾ, ਰੁੜਕੀ, ਦੁਭਾਲੀ, ਪੋਲਾ, ਸਰਹਿੰਦ ਦੇ ਵਾਰਡ ਨੰਬਰ 03, 17, 20 ਅਤੇ 09 ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਉਹਨਾਂ ਦੇ ਵਿੱਚ 10 ਲੱਖ ਦੀ ਸਿਹਤ ਬੀਮਾ ਯੋਜਨਾ ਸਬੰਧੀ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼ ਇੰਚਾਰਜ ਮਾਲਵਾ ਜੋਨ ਸੋਸ਼ਲ ਮੀਡੀਆ, ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਜੋਨੀ ਤਲਾਣੀਆਂ, ਬੰਟੀ ਸੈਣੀ, ਸ਼ੈਲੀ ਸਰਹਿੰਦ ਸ਼ਹਿਰ, ਨਿੱਜੀ ਸਕੱਤਰ ਮਾਨਵ ਟਿਵਾਣਾ ਆਦਿ ਵੀ ਹਾਜ਼ਰ ਸਨ।
——————————
This news is auto published from an agency/source and may be published as received.
