
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਤਹਿਗੜ੍ਹ ਸਾਹਿਬ
ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵੱਲੋਂ ਫਤਹਿਗੜ੍ਹ ਸਾਹਿਬ ਦਾ ਦੌਰਾ
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇ ਚੈੱਕ ਵੰਡੇ
ਫਤਹਿਗੜ੍ਹ ਸਾਹਿਬ, 04 ਫਰਵਰੀ
ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾ ) ਨੇ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਉਪਰੰਤ, ਮਾਲੀ ਮਦਦ ਦੇ ਚੈੱਕ ਵੰਡੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ, ਦਫਤਰੀ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।
ਇਸ ਤੋਂ ਪਹਿਲਾਂ ਸ.ਭੁਪਿੰਦਰ ਸਿੰਘ ਢਿੱਲੋਂ ਨੇ ਦਫਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਸੈਂਟਰ ਵਿੱਚ ਕੰਪਿਊਟਰ ਕੋਰਸ ਅਤੇ ਪ੍ਰੀ-ਰਿਕਰੂਟਮੈਂਟ ਦਾ ਮੁਆਇਨਾ ਕਰਨ ਦੇ ਨਾਲ ਸੈਨਿਕ ਰੈਸਟ ਹਾਊਸ ਦਾ ਦੌਰਾ ਕੀਤਾ। ਦਫਤਰ ਦੀ ਕਾਰਗੁਜਾਰੀ ਦੀ ਪ੍ਰਸੰਸਾ ਕਰਦੇ ਹੋਏ ਸਮੂਹ ਸਟਾਫ ਦੀ ਹੌਸਲਾ ਅਫਜਾਈ ਕੀਤੀ।
——————————
This news is auto published from an agency/source and may be published as received.
