
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਡੇਅਰੀ ਵਿਕਾਸ ਵਿਭਾਗ ਵਲੋਂ ਦੋ ਹਫਤੇ ਦਾ ਮੁਫਤ ਸਿਖਲਾਈ ਕੋਰਸ 09 ਫਰਵਰੀ ਤੋਂ ਸੁਰੂ
ਸਰਕਾਰ ਵੱਲੋਂ ਦਿੱਤਾ ਜਾਵੇਗਾ 3500 ਰੁਪਏ ਦਾ ਵਜੀਫਾ : ਡਿਪਟੀ ਡਾਇਰੈਕਟਰ ਡੇਅਰੀ
ਫਤਹਿਗੜ੍ਹ ਸਾਹਿਬ, 05 ਫਰਵਰੀ ਡੇਅਰੀ ਵਿਕਾਸ ਵਿਭਾਗ ਵੱਲੋਂ ਐਸ ਸੀ ਸਿਖਿਆਰਥੀਆਂ ਲਈ ਦੋ ਹਫਤੇ ਦੇ ਮੁਫਤ ਸਿਖਲਾਈ ਕੋਰਸ ਦਾ ਆਖੀਰਲਾ ਬੈਚ 09 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ । ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਐਸ ਸੀ ਜਾਤੀ ਨਾਲ ਸਬੰਧਤ ਹੋਵੇ ਅਤੇ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਪੰਜਵੀ ਪਾਸ ਹੋਵੇ ,ਉਮਰ 18 ਸਾਲ ਤੋਂ ਵੱਧ ਹੋਵੇ ਅਤੇ 55 ਸਾਲ ਤੋਂ ਘੱਟ ਹੋਵੇ ਅਤੇ ਐਸ.ਸੀ. ਜਾਤੀ ਨਾਲ ਸਬੰਧਤ ਵਿਆਹੀ ਮਹਿਲਾ ਵੀ ਇਸ ਸਿਖਲਾਈ ਵਿੱਚ ਭਾਗ ਲੈ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ ਸਾਇਜ ਫੋਟੋ ਅਤੇ ਬੈਂਕ ਪਾਸ ਬੁੱਕ ਦੀ ਕਾਪੀ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜਿਲ ਸਥਿਤ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾ ਹੋਰ ਦੱਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿਤਾ ਜਾਵੇਗਾ ਅਤੇ 2,5, ਅਤੇ 10 ਪਸ਼ੂਆਂ ਦੇ ਡੇਅਰੀ ਯੂਨਿਟ ਬਣਾਉਣ ਤੇ 33ਫੀਸਦੀ ਸਬਸਿਡੀ ਵੀ ਦਿਤੀ ਜਾਵੇਗੀ ।
ਸ੍ਰੀ ਦਲਬੀਰ ਕੁਮਾਰ ਨੇ ਸਮੂਹ ਚਾਹਵਾਨ ਐਸ ਸੀ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ । ਹੋਰ ਵਧੇਰੇ ਜਾਣਕਾਰੀ ਲੈਣ ਲਈ 81460-30086 ਅਤੇ 01763-233334 ਤੇ ਸੰਪਰਕ ਕੀਤਾ ਜਾ ਸਕਦਾ ਹੈ ।
——————————
This news is auto published from an agency/source and may be published as received.
