
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਫਿਰੋਜ਼ਪੁਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ- ਵਿਧਾਇਕ ਰਾਏ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ
ਫਤਹਿਗੜ੍ਹ ਸਾਹਿਬ, 08 ਫਰਵਰੀ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਹਲਕੇ ਦੇ ਪਿੰਡ ਫਿਰੋਜ਼ਪੁਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕਰਨ ਮੌਕੇ ਕੀਤਾ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ. ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਹੋਣ ਕਾਰਨ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ, ਇਸ ਕਰਕੇ ਪੰਜਾਬ ਸਰਕਾਰ ਵੱਲੋਂ ਇਕ ਚੰਗਾ ਉਪਰਾਲਾ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਗਈ।
ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸ਼ਰਧਾ ਅਤੇ ਆਸਥਾ ਨੂੰ ਦੇਖਦਿਆਂ ਇਹ ਲੋਕ ਹਿਤ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ ਭਲਾਈ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।
ਉਹਨਾਂ ਦੱਸਿਆ ਕਿ ਤੀਰਥ ਸਥਾਨਾਂ ਤੇ ਜਾਣ ਸਮੇਂ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਬਜੁਰਗਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲਿਆਂ ਦਾ ਉਹ ਸਵਾਗਤ ਕਰਦੇ ਹਨ ਜਿਸ ਨਾਲ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਤੀਰਥ ਯਾਤਰਾ ਪ੍ਰੋਗਰਾਮ ਟੋਕਨ ਸਿਸਟਮ ਦੇ ਰਾਹੀਂ ਪੂਰੀ ਪਾਰਦਰਸ਼ਤਾ ਦੇ ਨਾਲ ਤੈਅ ਕੀਤਾ ਜਾਂਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿਤਪਾਲ ਸਿੰਘ ਜੱਸੀ, ਬਹਾਦਰ ਜਲਾਲ, ਸਰਪੰਚ ਪ੍ਰਹਲਾਦ ਸਿੰਘ, ਪੰਚਾਇਤ ਸੈਕਟਰੀ ਰਵਿੰਦਰ ਸਿੰਘ, ਵੀ ਐਸ ਐਸ ਦੇ ਹਲਕਾ ਇੰਚਾਰਜ ਪੀਏ ਸਤੀਸ਼ ਕੁਮਾਰ ਲਟੌਰ, ਬਹਾਦਰ ਜਲਾਲ, ਗੁਰਦਰਸ਼ਨ ਸਿੰਘ ਹਨੀ, ਹਰਬੰਸ ਸਿੰਘ ਜੰਡਾਲੀ, ਕੁਲਵਿੰਦਰ ਸਿੰਘ ਡੇਰਾ, ਰਵੀ ਚੀਮਾ ਹਰਲਾਲਪੁਰਾ, ਜਗਰੂਪ ਸਿੰਘ ਸ਼ਹਿਜ਼ਾਦਪੁਰ ਅਤੇ ਹੋਰ ਪਿੰਡ ਦੇ ਪੰਚ ਸਾਹਿਬਾਨ ਤੇ ਯਾਤਰੀ ਆਦਿ ਵੀ ਹਾਜਰ ਸਨ।
——————————
This news is auto published from an agency/source and may be published as received.
