ਸਾਡਾ ਬਜ਼ੁਰਗ ਸਾਡਾ ਮਾਣ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਓਲਡ ਏਜ ਹੋਮ ਨੇੜੇ ਨਵੀਂ ਅਨਾਜ ਮੰਡੀ ਬਸੀ ਪਠਾਣਾ ਵਿਖੇ ਅੱਜ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ

ਸਾਡਾ ਬਜ਼ੁਰਗ ਸਾਡਾ ਮਾਣ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਓਲਡ ਏਜ ਹੋਮ ਨੇੜੇ ਨਵੀਂ ਅਨਾਜ ਮੰਡੀ ਬਸੀ ਪਠਾਣਾ ਵਿਖੇ ਅੱਜ ਡਿਪਟੀ ਕਮਿਸ਼ਨਰ ਵੱਲੋਂ ਮੁਫਤ ਕੈਂਪ ਦਾ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ

ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 9 ਫਰਵਰੀ:

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬਜੁਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਓਲਡ ਏਜ ਹੋਮ ਨੇੜੇ ਨਵੀਂ ਅਨਾਜ ਮੰਡੀ ਬਸੀ ਪਠਾਣਾ ਵਿਖੇ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਬਜ਼ੁਰਗਾਂ ਦੀ ਭਲਾਈ ਲਈ ਅੱਖਾਂ ਦਾ ਚੈਕਅੱਪ, ਜਨਰਲ ਸਿਹਤ ਜਾਂਚ, ਹੱਡੀਆਂ ਦੀ ਜਾਂਚ, ਨੱਕ, ਕੰਨ ਗਲਾ ਦਾ ਚੈੱਕਅਪ, ਯੋਗਾ ਸੈਸ਼ਨ, ਆਯੁਰਵੇਦਿਕ ਦਵਾਈਆਂ, ਹੋਮਿਓਪੈਥਿਕ ਦਵਾਈਆਂ, ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ, ਬੈਂਕ ਸੇਵਾਵਾਂ ਸਬੰਧੀ ਜਾਣਕਾਰੀ, ਬੁਢਾਪਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ, ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਘਰੇਲੂ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਦੀ ਸਿਖਲਾਈ ਅਤੇ ਅਲਿਮਕੋ ਦੇ ਸਹਿਯੋਗ ਨਾਲ ਰਾਸ਼ਟਰੀ ਵਾਇਓਸ਼੍ਰੀ ਯੋਜਨਾ ਤਹਿਤ ਸਹਾਇਕ ਉਪਕਰਨ ਵੰਡਣ ਲਈ ਅਸੈਸਮੈਂਟ ਕਰਕੇ ਰਜਿਸਟਰੇਸ਼ਨ ਕੀਤੀ ਜਾਵੇਗੀ। ਰਜਿਸਟਰੇਸ਼ਨ ਤੋਂ ਬਾਅਦ ਸਹਾਇਕ ਉਪਕਰਨ ਅਲਿਮਕੋ ਵੱਲੋਂ ਮੁਫਤ ਮੁਹੱਈਆ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਤੀ 11 ਫਰਵਰੀ, 2026 ਨੂੰ ਓਲਡ ਏਜ ਹੋਮ ਨੇੜੇ ਨਵੀਂ ਅਨਾਜ ਮੰਡੀ ਬਸੀ ਪਠਾਣਾ ਵਿਖੇ ਲਗਾਏ ਜਾ ਰਹੇ ਇਸ ਕੈਂਪ ਵਿੱਚ ਪਹੁੰਚ ਕੇ ਮਿਲਣ ਵਾਲੀਆਂ ਮੁਫਤ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

ਤਸਵੀਰ : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ

——————————
This news is auto published from an agency/source and may be published as received.

Leave a Reply

Your email address will not be published. Required fields are marked *