
ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਹਲਕਾ ਇੰਚਾਰਜ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਬਲਜੀਤ ਸਿੰਘ ਭੁੱਟਾ ਆਪਣੇ ਜੱਦੀ ਪਿੰਡ ਸਲੇਮਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕਰਵਾਈ ਅਤੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ। ਗੁਰਦੁਆਰਾ ਸਾਹਿਬ ਵਿੱਚ ਅਰਦਾਸ ਉਪਰੰਤ ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਵੀ ਕਾਮਨਾ ਕੀਤੀ।ਇਸ ਮੌਕੇ ਪਿੰਡ ਸਲੇਮਪੁਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ,ਪਾਰਟੀ ਵਰਕਰ, ਨੌਜਵਾਨ ਅਤੇ ਬਜ਼ੁਰਗ ਹਾਜ਼ਰ ਹੋਏ। ਪਿੰਡ ਪਹੁੰਚਣ ‘ਤੇ ਲੋਕਾਂ ਵੱਲੋਂ ਬਲਜੀਤ ਸਿੰਘ ਭੁੱਟਾ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਨਿਵਾਸੀਆਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।ਇਸ ਦੌਰਾਨ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਨਗਰ ਨਿਵਾਸੀਆਂ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਬਲਜੀਤ ਸਿੰਘ ਭੁੱਟਾ ਨੇ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਨਾਲ ਖੜ੍ਹ ਕੇ ਸੇਵਾ ਕੀਤੀ ਹੈ ਅਤੇ ਅੱਜ ਜੋ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲੀ ਹੈ,ਉਹ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਲੋਕਾਂ ਨਾਲ ਨਜ਼ਦੀਕੀ ਦਾ ਨਤੀਜਾ ਹੈ।ਲੋਕਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਉਹ ਹਰ ਮੋੜ ‘ਤੇ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਰਹਿਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣਗੇ।ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਨਗਰ ਨਿਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਲੋਕਾਂ ਦੇ ਪਿਆਰ ਨਾਲ ਹੀ ਉਹ ਅੱਜ ਇਸ ਮੰਜ਼ਿਲ ਤੱਕ ਪਹੁੰਚੇ ਹਨ।ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਹੋਣ ਦੇ ਨਾਤੇ ਉਹ ਹਲਕੇ ਦੇ ਹਰ ਵਰਗ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ।ਉਨ੍ਹਾਂ ਵਾਅਦਾ ਕੀਤਾ ਕਿ ਵਿਕਾਸ, ਇਨਸਾਫ਼ ਅਤੇ ਪੰਥਕ ਸੋਚ ਨੂੰ ਅੱਗੇ ਵਧਾਉਣਾ ਹੀ ਉਨ੍ਹਾਂ ਦੀ ਪਹਿਲ ਹੋਵੇਗੀ।ਇਸ ਮੌਕੇ ਲੋਕਾਂ ਨੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ ਅਤੇ ਭਵਿੱਖ ਲਈ ਚੰਗੀਆਂ ਕਾਮਨਾਵਾਂ ਕੀਤੀਆਂ ਤੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਸੀ। ਇਸ ਮੌਕੇ ਸੁਖਦੇਵ ਸਿੰਘ ਨੰਬਰਦਾਰ,ਕਰਨੈਲ ਸਿੰਘ,ਸਤਪਾਲ ਸਿੰਘ,ਗੁਰਪ੍ਰੀਤ ਸਿੰਘ ਨੰਬਰਦਾਰ,ਨਿਰਮਲ ਸਿੰਘ ਹਰਚੰਦ ਸਿੰਘ,ਗੁਰਦੇਵ ਸਿੰਘ,ਡਾਕਟਰ ਅਮਨਦੀਪ ਸਿੰਘ,ਨਿੱਕਾ ਸਿੰਘ,ਗੁਰਮੀਤ ਸਿੰਘ,ਜੀਵਨ ਸਿੰਘ,ਅਜੈਬ ਸਿੰਘ,ਜਗਜੀਤ ਸਿੰਘ,ਜਗਦੀਪ ਸਿੰਘ,ਜਗੀਰ ਸਿੰਘ,ਬਲਵੀਰ ਸਿੰਘ,ਕੁਲਵੀਰ ਸਿੰਘ,ਗੁਰਮੁਖ ਸਿੰਘ,ਪਰਮਜੀਤ ਸਿੰਘ,ਸਰਦਾਰਾ ਸਿੰਘ,ਬਲਜਿੰਦਰ ਸਿੰਘ,ਜਸਪ੍ਰੀਤ ਸਿੰਘ,ਕੁਲਵੰਤ ਸਿੰਘ,ਸੁਖਵਿੰਦਰ ਸਿੰਘ,ਜਸਵੀਰ ਸਿੰਘ,ਹਰਮੇਸ਼ ਸਿੰਘ,ਸਵਰਨ ਸਿੰਘ,ਸੱਜਣ ਸਿੰਘ ਲਖਵਿੰਦਰ ਸਿੰਘ,ਹਰਦੀਪ ਸਿੰਘ,ਧਰਮਪਾਲ ਸਿੰਘ,ਹਰਮੇਸ਼ ਖਾਨ,ਦਲਜੀਤ ਸਿੰਘ ਆਦਿ ਹਾਜਰ ਸਨ।
——————————
This news is auto published from an agency/source and may be published as received.
