
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਤਹਿਗੜ੍ ਸਾਹਿਬ
ਪੰਜਾਬ ਸਖੀ ਸ਼ਕਤੀ ਮੇਲੇ ਔਰਤਾਂ ਦੀ ਆਰਥਿਕ ਤਰੱਕੀ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ-ਤਰੁਣਪ੍ਰੀਤ ਸਿੰਘ ਸੌਂਦ ਕਿਹਾ ਪੰਜਾਬ ਸਰਕਾਰ ਨੇ ਮੇਲਿਆ ਲਈ 5 ਕਰੋੜ ਤੋਂ ਵਧਾ ਕੇ 70 ਕਰੋੜ ਦਾ ਬਜਟ ਰੱਖਿਆ
ਫਤਹਿਗੜ੍ਹ ਸਾਹਿਬ 13 ਫਰਵਰੀ:
ਸੂਬੇ ਦੇ ਹਰੇਕ ਜ਼ਿਲ੍ਹੇ ਅੰਦਰ ਸਖੀ ਸ਼ਕਤੀ ਮੇਲੇ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਉੱਦਮੀਆਂ ਨੂੰ ਸਰਕਾਰੀ ਪੱਧਰ ‘ਤੇ ਮਜ਼ਬੂਤ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ,ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਨੂੰ ਰੋਜ਼ਗਾਰ ਅਤੇ ਸਵੈਰੋਜ਼ਗਾਰ ਦੇ ਮੌਕੇ ਮਿਲ ਸਕਣ। ਪੰਜਾਬ ਸਖੀ ਮੇਲੇ-2026 ਔਰਤਾਂ ਦੀ ਆਰਥਿਕ ਤਰੱਕੀ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਮ ਖਾਸ ਬਾਗ ਵਿਖੇ ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸਿਰਕਤ ਕਰਨ ਮੌਕੇ ਕੀਤਾ।
ਕੈਬਨਿਟ ਮੰਤਰੀ ਸ੍ਰ. ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਅਤੇ ਪਿੰਡ ਪੱਧਰੀ ਉੱਦਮਿਤਾ ਨੂੰ ਉਭਾਰਨ ‘ਤੇ ਘੱਟ ਧਿਆਨ ਦਿੱਤਾ ਗਿਆ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ (ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ) ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ, ਉਦਯੋਗ ਅਤੇ ਵਪਾਰ ਵਿਭਾਗ ਦੇ ਸਹਿਯੋਗ ਨਾਲ ਅਜਿਹੇ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਕਾਨੂੰਨੀ ਹੱਕ, ਸਿੱਖਿਆ ਦੇ ਮੌਕੇ, ਰੋਜ਼ਗਾਰ ਵਿੱਚ ਬਰਾਬਰੀ ਅਤੇ ਸਰਕਾਰੀ ਯੋਜਨਾਵਾਂ ਰਾਹੀਂ ਮਹਿਲਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਰ ਸਮਾਜਿਕ ਸੋਚ ਵਿੱਚ ਬਦਲਾਅ ਲਿਆਉਣਾ ਵੀ ਬਹੁਤ ਮਹੱਤਵਪੂਰਨ ਹੈ। ਘਰੇਲੂ ਹਿੰਸਾ, ਲਿੰਗ ਭੇਦਭਾਵ ਅਤੇ ਅਸੁਰੱਖਿਆ ਵਰਗੀਆਂ ਸਮੱਸਿਆਵਾਂ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਅਤੇ ਜਾਗਰੂਕਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਮਹਿਲਾਵਾਂ ਨੂੰ ਸਮਾਨ ਅਧਿਕਾਰ ਅਤੇ ਮੌਕੇ ਦਿੰਦੇ ਹਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਸੁਚੇਤ ਰਹਿੰਦੇ ਹਾਂ, ਤਾਂ ਹੀ ਇੱਕ ਨਿਆਪੂਰਨ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਥਾਪਨਾ ਸੰਭਵ ਹੈ।
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮੇਲੇ ਵਿੱਚ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦਾਂ, ਆਚਾਰ, ਮੁਰੱਬੇ ਅਤੇ ਜੈਮ, ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ ਆਦਿ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ। ਉਨ੍ਹਾਂ ਮਹਿਲਾਵਾਂ ਦੇ ਹੁਨਰ ਅਤੇ ਹੱਥੀ ਤਿਆਰ ਕੀਤੀਆ ਵਸਤਾਂ ਅਤੇ ਖਾਣ ਪੀਣ ਲਈ ਬਣਾਏ ਮਿਆਰੀ ਖਾਦ ਪਦਾਰਥਾਂ ਲਈ ਹੋਂਸਲਾ ਅਫ਼ਜਾਈ ਕੀਤੀ।

ਇਸ ਮੌਕੇ ਵਿਧਾਇਕ ਫ਼ਤਹਿਗੜ੍ ਸਾਹਿਬ ਲਖਬੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਡੀ ਡੀ ਪੀ ਓ ਜਸਪ੍ਰੀਤ ਕੌਰ, ਅਮਰਿੰਦਰ ਸਿੰਘ ਮੰਡੋਫਲ, ਕੁਲਵਿੰਦਰ ਡੇਰਾ ਤੋਂ ਇਲਾਵਾ ਅਧਿਕਾਰੀ ਤੇ ਆਗੂ ਹਾਜ਼ਰ ਸਨ
——————————
This news is auto published from an agency/source and may be published as received.
