ਵਿਧਾਇਕ ਰਾਏ ਨੇ ਪਿੰਡਾਂ ਵਿੱਚ ਸ਼ੁਰੂ ਕੀਤਾ ਸਾਂਝੀ ਸੱਥ ਪ੍ਰੋਗਰਾਮ — 5-5 ਲੱਖ ਰੁਪਏ ਦੇ ਚੈੱਕ ਮੁਹੱਈਆ ਕਰਵਾਏ

ਵਿਧਾਇਕ ਰਾਏ ਨੇ ਪਿੰਡਾਂ ਵਿੱਚ ਸ਼ੁਰੂ ਕੀਤਾ ਸਾਂਝੀ ਸੱਥ ਪ੍ਰੋਗਰਾਮ — 5-5 ਲੱਖ ਰੁਪਏ ਦੇ ਚੈੱਕ ਮੁਹੱਈਆ ਕਰਵਾਏ

ਫਤਿਹਗੜ੍ਹ ਸਾਹਿਬ 18 ਫਰਵਰੀ

ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਬਲਾਕ ਖੇੜਾ ਦੇ ਅਧੀਨ ਆਉਂਦੇ ਪਿੰਡ ਰਜਿੰਦਰਗੜ੍ਹ, ਚੁੰਨੀ ਮਾਜਰਾ ਅਤੇ ਪਤਾਰਸੀ ਖੁਰਦ ਵਿਖੇ ਸਾਂਝੀ ਸੱਥ ਪ੍ਰੋਗਰਾਮ ਕੀਤੇ। ਇਸ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਦੇ ਲਈ ਉਹਨਾਂ ਦੇ ਵਿਚਾਰ ਲਏ। ਅੰਤ ਵਿੱਚ ਸਰਬ ਸੰਮਤੀ ਦੇ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਵੀ ਮੁਹਈਆ ਕਰਵਾਏ ਗਏ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਸਦਕਾ ਹਲਕਾ ਫਤਿਹਗੜ੍ਹ ਸਾਹਿਬ ਦੇ ਬਲਾਕ ਖੇੜਾ ਦੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਸਾਂਝੀ ਸੱਥ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਹਨਾਂ ਦੇ ਵਿੱਚ ਬੈਠ ਕੇ ਹੀ ਵਿਕਾਸ ਕਾਰਜ ਕਰਵਾਉਣ ਦੇ ਲਈ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵੱਖ ਵੱਖ ਪਿੰਡਾਂ ਦੇ ਵਿੱਚ ਕੀਤੇ ਜਾਣਗੇ ਤਾਂ ਜੋ ਪਿੰਡਾਂ ਦਾ ਵਿਕਾਸ ਪਿੰਡਾਂ ਦੇ ਨਾਲ ਸੰਬੰਧਿਤ ਵਿਅਕਤੀਆਂ ਦੀ ਰਾਏ ਅਨੁਸਾਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਵਚਨਬੱਧ ਹੈ। ਪਿੰਡਾਂ ਦੇ ਸਰਪੱਖੀ ਵਿਕਾਸ ਦੇ ਲਈ ਨਿਰੰਤਰ ਵਿਕਾਸ ਕਾਰਜ ਜਾਰੀ ਹਨ ਤਾਂ ਜੋ ਪਿੰਡਾਂ ਨਾਲ ਸੰਬੰਧਿਤ ਵਿਅਕਤੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਉਹ ਪਹਿਲੀ ਸਰਕਾਰ ਹੈ ਜਿਸ ਨੇ ਸਿੱਖਿਆ ਅਤੇ ਸਿਹਤ ਨੂੰ ਪ੍ਰਮੁੱਖ ਬਣਾਇਆ ਹੈ। ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਉੱਥੇ ਹੀ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਿਜਲੀ ਮੁਫਤ ਮੁਹਈਆ ਕਰਵਾਈ ਜਾ ਰਹੀ। ਉਹਨਾਂ ਕਿਹਾ ਕਿ ਪਿਛਲੇ 70 ਸਾਲਾਂ ਦੇ ਦੌਰਾਨ ਕਿਸੇ ਵੀ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਉ ਅੰਬੇਡਕਰ ਜੀ ਦੀ ਫੋਟੋ ਦਫ਼ਤਰਾਂ ਦੇ ਵਿੱਚ ਨਹੀਂ ਲੱਗਣ ਦਿੱਤੀ ਗਈ। ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਭ ਤੋਂ ਪਹਿਲਾਂ ਦਫਤਰਾਂ ਦੇ ਵਿੱਚ ਲਗਾਇਆ ਤਾਂ ਜੋ ਉਹਨਾਂ ਰਹਿਵਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲਾ ਪਰਿਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫਲ, ਬਿਕਰਮਜੀਤ ਸਿੰਘ, ਕਰਮਜੀਤ ਸਿੰਘ (ਦੋਵੇਂ ਬਲਾਕ ਸੰਮਤੀ ਮੈਂਬਰ), ਹੈਪੀ ਭੈਣੀ, ਹਰਮੇਸ਼ ਸਿੰਘ ਪੂਨੀਆ, ਬੀਕਰ ਸਿੰਘ ਰਜਿੰਦਰਗੜ੍ਹ, ਸਰਪੰਚ ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ ਢੋਲਾ, ਗੁਰਦੀਪ ਸਿੰਘ ਢੋਲਾ, ਸਤਨਾਮ ਸਿੰਘ ਭੈਣੀ, ਸੈਕਟਰੀ ਭੁਪਿੰਦਰ ਸਿੰਘ, ਵਰਿੰਦਰ ਸਿੰਘ ਬੀਵੀਪੁਰ, ਤੇਜੀ ਬਰਾਸ, ਰਵਿੰਦਰ ਸਿੰਘ, ਪੀਏ ਸਤੀਸ਼ ਕੁਮਾਰ ਲਟੌਰ ਆਦਿ ਵੀ ਹਾਜਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *