
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਤਿਹਗੜ੍ਹ ਸਾਹਿਬ
ਹਲਕਾ ਬੱਸੀ ਪਠਾਣਾ ਦੀਆਂ ਤਿੰਨ ਅਹਿਮ ਸੜਕਾਂ ਦੀ 143.28 ਲੱਖ ਦੀ ਲਾਗਤ ਨਾਲ ਬਦਲੇਗੀ ਨੁਹਾਰ- ਵਿਧਾਇਕ ਰੁਪਿੰਦਰ ਹੈਪੀ ਕਿਹਾ,ਹਲਕਾ ਬੱਸੀ ਪਠਾਣਾ ਦੀ ਨੁਹਾਰ ਨੂੰ ਸੰਵਾਰਨ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਪ੍ਰਗਤੀ ਅਧੀਨ
ਫ਼ਤਹਿਗੜ੍ਹ ਸਾਹਿਬ, 19 ਫਰਵਰੀ:
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਸੂਬੇ ਵਿੱਚ ਹਰ ਵਰਗ ਦੀ ਭਲਾਈ ਲਈ ਸਿਹਤ, ਸਿੱਖਿਆ, ਬਿਜਲੀ ਸਮੇਤ ਹੋਰ ਬੁਨਿਆਦੀ ਸਹੂਲਤਾ ਵਿੱਚ ਵੱਡੇ ਪੱਧਰ ਤੇ ਸੁਧਾਰ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਅਧੀਨ 143.28 ਲੱਖ ਦੀ ਲਾਗਤ ਨਾਲ ਤਿੰਨ ਅਹਿਮ ਸੜਕਾਂ ਦੀ ਅਪਗ੍ਰੇਡੇਸ਼ਨ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਰਸਮੀ ਸ਼ੁਰੂਆਤ ਕਰਨ ਮੌਕੇ ਕੀਤਾ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੀ ਨੁਹਾਰ ਨੂੰ ਸੰਵਾਰਨ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇ ਨ੍ਹਾਂ ਪ੍ਰੋਜੈਕਟਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਸਦੇ ਲੋਕਾਂ ਦੀਆਂ ਜਰੂਰਤਾਂ ਅਨੁਸਾਰ ਪ੍ਰਮੁੱਖਤਾ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹੱਲਾ ਬਹਿਲੋਲਪੁਰੀ ਵਿਖੇ 32.95 ਲੱਖ ਰੁਪਏ, ਮੁਹੱਲਾ ਸਿੰਘਪੁਰਾ ਸ਼ਮਸਾਨਘਾਟ ਰੋਡ ਦਾ 12.67 ਲੱਖ ਅਤੇ ਨਿਰੰਕਰੀ ਭਵਨ ਬਸੀ ਪਠਾਣਾ ਵਾਲੀ ਸੜਕ ਤੇ ਇੰਟਰਲਾਕਿੰਗ ਟਾਈਲਾਂ ਤੇ 97.66 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਨ੍ਹਾਂ ਸੜਕਾਂ ਦਾ ਮੁੜ ਨਿਰਮਾਣ ਕਰਵਾਉਣ ਦੀ ਅਹਿਮ ਲੋੜ ਸੀ।

ਵਿਧਾਇਕ ਹੈਪੀ ਨੇ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੀ ਤਰੱਕੀ ਲਈ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਸੁਧਾਰ ਨਾਲ ਨਾ ਸਿਰਫ਼ ਆਵਾਜਾਈ ਪ੍ਰਣਾਲੀ ਸੁਚਾਰੂ ਹੁੰਦੀ ਹੈ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਬਲ ਮਿਲਦਾ ਹੈ। ਉਨ੍ਹਾ ਦੱਸਿਆ ਕਿ ਤਿੰਨਾਂ ਸੜਕਾਂ ਦੇ ਨਵੀਨੀਕਰਨ ਦੇ ਕੰਮ ਨੂੰ ਉੱਚ ਮਿਆਰੀ ਅਤੇ ਤਕਨੀਕੀ ਮਾਪਦੰਡਾਂ ਅਨੁਸਾਰ ਨੇਪਰੇ ਚੜਾਉਣ ਲਈ ਸਬੰਧਤ ਠੇਕੇਦਾਰ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆ ਗਈਆ ਹਨ। ਉਨ੍ਹਾਂ ਕਿਹਾ ਕਿ ਹਲਕਾ ਬੱਸੀ ਦੇ ਹਰ ਵਸਨੀਕ ਦੀਆਂ ਲੋੜਾਂ ਤੋਂ ਉਹ ਭਲੀਭਾਂਤ ਵਾਕਫ਼ ਹਨ ਅਤੇ ਪੜਾਅਵਾਰ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਇਲਾਕੇ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲੇ ਕੀਤੇ ਗਏ ਹੋਣ ਕਰਕੇ ਵਿਕਾਸ ਦੇ ਕੰਮਾਂ ਨੂੰ ਉਡੀਕ ਰਹੇ ਸਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਮੇਰੇ ਉੱਤੇ ਜੋ ਜਿੰਮੇਵਾਰੀ ਪਾਈ ਹੈ, ਮੈਂ ਉਸ ਨੂੰ ਨਿਭਾਉਣ ਦਾ ਪੂਰਾ ਯਤਨ ਕਰ ਰਿਹਾ ਹਾਂ ਅਤੇ ਹਲਕੇ ਦੀ ਨੁਹਾਰ ਬਦਲਣ ਤੱਕ ਵਿਕਾਸ ਕੰਮ ਜਾਰੀ ਰਹਿਣਗੇ।
——————————
This news is auto published from an agency/source and may be published as received.
