
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਕੈਰੀਅਰ ਟਾਕ ਕਰਵਾਇਆ ਗਿਆ
ਫਤਹਿਗੜ੍ਹ ਸਾਹਿਬ, 23 ਫਰਵਰੀ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਸਮੇਂ ਸਮੇਂ ਤੇ ਕਰੀਅਰ ਗਾਈਡੈਂਸ ਸਬੰਧੀ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਸਹੀ ਕਿੱਤੇ ਦੀ ਚੋਣ ਕਰਨ ਵਿੱਚ ਮਦਦ ਕਰਨ ਲਈ ਬਿਊਰੋ ਵੱਲੋਂ ਇੱਕ ਵਿਸ਼ੇਸ਼ 'ਕੈਰੀਅਰ ਟਾਕ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਜਿਲ੍ਹਾ ਰੋਜ਼ਗਾਰ ਬਿਊਰੋ ਦੇ ਕਰੀਅਰ ਕਾਊਂਸਲਰ, ਹਰਮਨਦੀਪ ਸਿੰਘ ਵੱਲੋਂ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਗਈ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਪਲਬਧ ਨਵੇਂ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜੋਕੇ ਮੁਕਾਬਲੇਬਾਜ਼ੀ ਵਾਲੇ ਦੌਰ ਵਿੱਚ ਸਿਰਫ ਰਵਾਇਤੀ ਕੋਰਸਾਂ ਤੱਕ ਸੀਮਤ ਰਹਿਣ ਦੀ ਬਜਾਏ, ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਹੁਨਰ ਅਨੁਸਾਰ ਆਧੁਨਿਕ ਕਿੱਤਿਆਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਦੇ ਨਾਲ-ਨਾਲ ਸਮਾਰਟ ਵਰਕ ਕਰਨ ਲਈ ਪ੍ਰੇਰਿਤ ਕੀਤਾ।
ਸੈਮੀਨਾਰ ਦੇ ਅੰਤ ਵਿੱਚ, ਸਕੂਲ ਦੇ ਪ੍ਰਿੰਸੀਪਲ ਨੇ ਮੁੱਖ ਬੁਲਾਰੇ ਹਰਮਨਦੀਪ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਸਹੀ ਰਸਤਾ ਦਿਖਾਉਣ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਲਿਆ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹੇਗਾ। ਇਸ ਦੇ ਨਾਲ ਹੀ ਸੈਮੀਨਾਰ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਜਿਲ੍ਹਾ ਬਿਊਰੋ ਵੱਲੋਂ ਕੀਤੀਆਂ ਜਾਂਣ ਵਾਲੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
——————————
This news is auto published from an agency/source and may be published as received.
