ਸੁਰਿੰਦਰ ਸਿੰਘ ਧੀਮਾਨ ਨੂੰ ਓ.ਬੀ.ਸੀ ਸੈੱਲ ਬਲਾਕ ਸਰਹਿੰਦ ਦਾ ਪ੍ਰਧਾਨ ਨਿਯੁਕਤ ਕੀਤਾ

ਓ.ਬੀ.ਸੀ ਸੈੱਲ ਪਾਰਟੀ ਦੀ ਮਜ਼ਬੂਤੀ ਦਾ ਅਹਿਮ ਸਤੰਭ – ਡਾ. ਅਮਰ ਸਿੰਘ

ਪਾਰਟੀ ਵਰਕਰਾਂ ਦੀ ਮਿਹਨਤ ਦਾ ਸਨਮਾਨ ਕਰਨਾ ਸਾਡੀ ਪਹਿਲ – ਨਾਗਰਾ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼:

ਓ.ਬੀ.ਸੀ ਸੈੱਲ ਜ਼ਿਲ੍ਹਾ ਕਾਂਗਰਸ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਗੁਲਸ਼ਨ ਰਾਏ ਬੋਬੀ ਵੱਲੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਹਾਜ਼ਰੀ ਵਿੱਚ ਸੁਰਿੰਦਰ ਸਿੰਘ ਧੀਮਾਨ ਨੂੰ ਓ.ਬੀ.ਸੀ ਸੈੱਲ ਬਲਾਕ ਸਰਹਿੰਦ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪਿਛੜੇ ਵਰਗਾਂ ਦੇ ਹੱਕਾਂ ਦੀ ਮਜ਼ਬੂਤੀ ਨਾਲ ਆਵਾਜ਼ ਬਣੀ ਹੈ ਅਤੇ ਓ.ਬੀ.ਸੀ ਸੈੱਲ ਦੀ ਭੂਮਿਕਾ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸੁਰਿੰਦਰ ਸਿੰਘ ਧੀਮਾਨ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਓ.ਬੀ.ਸੀ ਵਰਗ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਦੀ ਕਦਰ ਕਰਦੀ ਹੈ ਅਤੇ ਯੋਗ ਅਤੇ ਸਮਰਪਿਤ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੁਰਿੰਦਰ ਸਿੰਘ ਧੀਮਾਨ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਸੁਰਿੰਦਰ ਸਿੰਘ ਧੀਮਾਨ ਨੇ ਪਾਰਟੀ ਹਾਈਕਮਾਨ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਰਾਏ ਬੋਬੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਮਜ਼ਬੂਤ ਕਰਨ ਅਤੇ ਓ.ਬੀ.ਸੀ ਵਰਗ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਗੁਰਮੱਖ ਸਿੰਘ ਪੰਡਰਾਲੀ, ਬਲਾਕ ਪ੍ਰਧਾਨ ਸੰਜੀਵ ਦੱਤਾ, ਐੱਸ.ਸੀ ਸੈੱਲ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ,ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ,ਡਾ. ਨਰੇਸ਼ ਚੌਹਾਨ,ਹਰਕੰਵਲ ਸਿੰਘ ਹਰਗਨਾ ਤੇ ਹੋਰ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਵੀ ਮੌਜੂਦ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *