
ਪਰਵੀਨ ਕੁਮਾਰ ਸਿੰਗਲਾ ਨੇ ਸਹਾਇਕ ਕਮਿਸ਼ਨਰ ਵਜੋਂ ਆਹੁਦਾ ਸੰਭਾਲਿਆ
ਫ਼ਤਹਿਗੜ੍ਹ ਸਾਹਿਬ, 24 ਫਰਵਰੀ
2025 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ਼੍ਰੀ ਪਰਵੀਨ ਕੁਮਾਰ ਸਿੰਗਲਾ ਨੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਅਧਿਕ ਸਹਾਇਕ ਕਮਿਸ਼ਨਰ ਲੁਧਿਆਣਾ ਵਜੋਂ ਤਾਇਨਾਤ ਸਨ।
ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨਾਲ ਮਿਲ ਕੇ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਮ ਜਨਤਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਾਰਦਰਸ਼ੀ ਅਤੇ ਸਮੇਂ ਬੱਧ ਢੰਗ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਆਮ ਲੋਕਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇਗਾ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ।
——————————
This news is auto published from an agency/source and may be published as received.
