ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਕੱਲ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਕੱਲ

ਫਤਹਿਗੜ੍ਹ ਸਾਹਿਬ, 26 ਫਰਵਰੀ

ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵਿਸ਼ੇਸ਼ ਪਲੇਸਮੈਂਟ ਕੈਂਪ ਕੱਲ ਮਿਤੀ 27 ਫਰਵਰੀ ਨੂੰ ਸਵੇਰੇ 10.30 ਵਜੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸ੍ਰੀ ਰਾਮ ਫਾਇਨਾਂਸ ਕੰਪਨੀ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਇਸ ਭਰਤੀ ਲਈ ਵਿਸ਼ੇਸ਼ ਤੌਰ 'ਤੇ ਕੇਵਲ ਲੜਕਿਆਂ ਦੀ ਚੋਣ ਕੀਤੀ ਜਾਣੀ ਹੈ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਚੋਣ ਲਈ ਵਿਦਿਅਕ ਯੋਗਤਾ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਸ਼ਨ ਪਾਸ ਹੋਣਾ ਲਾਜ਼ਮੀ ਹੈ। ਚਾਹਵਾਨ ਉਮੀਦਵਾਰ ਆਪਣੇ ਨਾਲ ਆਪਣਾ ਬਾਇਓ-ਡਾਟਾ, ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਆਧਾਰ ਕਾਰਡ ਲੈ ਕੇ ਨਿਸ਼ਚਿਤ ਸਮੇਂ 'ਤੇ ਪਹੁੰਚਣ। ਇਹ ਸੁਨਹਿਰੀ ਮੌਕਾ ਗ੍ਰੈਜੂਏਟ ਪਾਸ ਨੌਜਵਾਨਾਂ ਲਈ ਰੋਜ਼ਗਾਰ ਪ੍ਰਾਪਤ ਕਰਨ ਦਾ ਇੱਕ ਚੰਗਾ ਜ਼ਰੀਆ ਸਾਬਤ ਹੋਵੇਗਾ।

——————————
This news is auto published from an agency/source and may be published as received.

Leave a Reply

Your email address will not be published. Required fields are marked *