ਕਿਸਾਨ ਕਣਕ ਦੀ ਫਸਲ ਨੂੰ ਵੱਧਦੇ ਤਾਪਮਾਨ ਤੋਂ ਬਚਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਕਰਨ- ਮੁੱਖ ਖੇਤੀਬਾੜੀ ਅਫਸਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ‌ਫਤਿਹਗੜ ਸਾਹਿਬ

ਕਿਸਾਨ ਕਣਕ ਦੀ ਫਸਲ ਨੂੰ ਵੱਧਦੇ ਤਾਪਮਾਨ ਤੋਂ ਬਚਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਕਰਨ- ਮੁੱਖ ਖੇਤੀਬਾੜੀ ਅਫਸਰ

ਫਤਹਿਗੜ੍ਹ ਸਾਹਿਬ, 28 ਫਰਵਰੀ

ਮੁੱਖ ਖੇਤੀਬਾੜੀ ਅਫਸਰ ਡਾ. ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਜਿਲ੍ਹੇ ਵਿੱਚ ਲਗਭਗ 84700 ਹੈਕਟੇਅਰ ਰਕਬੇ ਵਿੱਚ ਕਣਕ ਦੀ ਫਸਲ ਦੀ ਬਿਜਾਈ ਕੀਤੀ ਗਈ ਹੈ। ਕਣਕ ਦੀ ਫਸਲ ਦਾ ਚੰਗਾ ਝਾੜ ਅਨਾਜ ਉਤਪਾਦਨ ਵਿੱਚ ਵਾਧਾ ਕਰਦਾ ਹੈ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਵੇਖਣ ਵਿੱਚ ਆਇਆ ਹੈ ਅਤੇ ਕਣਕ ਦੇ ਦਾਣੇ ਭਰਨ ਸਮੇਂ ਵੱਧ ਰਹੇ ਤਾਪਮਾਨ ਤੋਂ ਫਸਲਾਂ ਨੂੰ ਨੁਕਸਾਨ ਹੋਣ ਤੋਂ ਬਚਾਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਜਦੋਂ ਗੋਭ ਅਵਸਥਾ ਵਿੱਚ ਹੋਵੇ ਤਾਂ ਗਰਮ ਤਾਪਮਾਨ ਤੋਂ ਬਚਾਉਣ ਲਈ 2 ਫੀਸਦੀ ਪੋਟਾਸ਼ੀਅਮ ਨਾਈਟ੍ਰੇਟ ਦੀ ਸਪਰੇਅ ਕਣਕ ਦੀ ਫਸਲ ਤੇ ਕਰ ਕੀਤਾ ਜਾ ਸਕਦਾ ਭਾਵ 4 ਕਿੱਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਪਹਿਲਾ ਸਪਰੇਅ ਗੋਭ ਵਾਲਾ ਪੱਤਾ ਨਿਕਲਣ ਸਮੇਂ ਅਤੇ ਦੂਜਾ ਬੂਰ ਪੈਣ ਸਮੇਂ ਕੀਤਾ ਜਾ ਸਕਦਾ ਹੈ, ਜਿਸ ਨਾਲ ਕਣਕ ਦੇ ਝਾੜ ਤੇ ਤਾਪਮਾਨ ਦਾ ਅਸਰ ਘੱਟ ਹੋਵੇਗਾ ਅਤੇ ਫਸਲ ਦੀ ਉਪਜ ਵਧੀਆ ਹੋਵੇਗੀ।

ਉਨ੍ਹਾਂ ਦੱਸਿਆ ਕਿ ਕਿਸਾਨ ਰੋਜਾਨਾ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਅਤੇ ਗਰਮੀ ਦੇ ਪ੍ਰਭਾਵ ਤੋਂ ਕਣਕ ਦੀ ਫਸਲ ਨੂੰ ਬਚਾਉਣ ਲਈ ਹਲਕਾ ਪਾਣੀ ਲਗਾਉਣ। ਕਣਕ ਦੇ ਸਿੱਟੇ ਨਿਕਲਣ ਸਮੇਂ ਅਤੇ ਪੱਕਣ ਸਮੇਂ ਗਰਮੀ ਨੂੰ ਮੁੱਖ ਰੱਖਦੇ ਹੋਏ ਪਾਣੀ ਦੀ ਬਹੁਤ ਮਹੱਤਤਾ ਹੈ, ਇਸ ਲਈ ਕਿਸਾਨ ਕਣਕ ਦੀ ਫਸਲ ਨੂੰ ਗਿੱਲੇ ਵੱਤਰ ਤੇ ਹੀ ਪਾਣੀ ਲਗਾਉਣ ਕਿਉਂਕਿ ਜੇਕਰ ਵੰਤਰ ਸੁਕਾ ਕੇ ਪਾਣੀ ਲਾਇਆ ਗਿਆ ਤਾਂ ਹਲਕੀ ਜਿਹੀ ਹਵਾ ਦੇ ਨਾਲ ਫਸਲ ਡਿੱਗ ਪੈਂਦੀ ਹੈ ਅਤੇ ਝਾੜ ਘੱਟ ਜਾਂਦਾ ਹੈ। ਇਸ ਲਈ ਫਸਲ ਨੂੰ ਹਲਕਾ ਪਾਣੀ ਦੇਣਾ ਲਾਹੇਵੰਦ ਹੋਵੇਗਾ ਅਤੇ ਪਾਣੀ ਦੇਣ ਸਮੇਂ ਹਵਾ ਦਾ ਰੁਖ ਵੇਖਣਾ ਵੀ ਜਰੂਰੀ ਹੈ।

ਉਨ੍ਹਾਂ ਕਿਹਾ ਕਿਸਾਨਾਂ ਨੂੰ ਫਸਲਾਂ ਸਬੰਧੀ ਕਿਸੇ ਤਰ੍ਹਾਂ ਦੀ ਮੁਸ਼ਿਕਲ ਆਉਂਦੀ ਹੈ ਤਾਂ ਉਹ ਜਿਲ੍ਹੇ ਅੰਦਰ ਤਾਇਨਾਤ ਬਲਾਕ ਖੇਤੀਬਾੜੀ ਦਫਤਰਾਂ ਅਮਲੋਹ, ਸਰਹਿੰਦ, ਬਸੀ ਪਠਾਣਾ, ਖੇੜਾ, ਖਮਾਣੋਂ ਨਾਲ ਸਪੰਰਕ ਕਰ ਸਕਦੇ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *