
ਜਿਲ੍ਹੇ ਦੇ 22 ਕੇਂਦਰਾਂ ਵਿੱਚ ਹੋਈ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ- ਜ਼ਿਲ੍ਹਾ ਸਿੱਖਿਆ ਅਫ਼ਸਰ 63.73 ਫ਼ੀਸਦੀ ਹਾਜ਼ਰੀ ਨਾਲ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਦਿੱਤੀ ਪ੍ਰੀਖਿਆ
ਫ਼ਤਹਿਗੜ੍ਹ ਸਾਹਿਬ, 01 ਮਾਰਚ
ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਮਿਤੀ 01 ਮਾਰਚ ਨੂੰ ਜਿਲ੍ਹੇ ਦੇ 22 ਸੈਂਟਰਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਲਈ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿੱਚ ਜਿਲ੍ਹੇ ਦੇ 22 ਸੈਂਟਰਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਦੋਵੇਂ ਜਮਾਤਾਂ ਦੀ 63.73 ਫ਼ੀਸਦੀ ਰਹੀ ਹੈ।
ਉਨ੍ਹਾਂ ਦੱਸਿਆ ਕਿ ਪ੍ਰੀਖਿਆ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਪ੍ਰੀਖਿਆ ਕੇਂਦਰਾਂ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ ਵੱਲੋਂ ਚੈਕਿੰਗ ਕੀਤੀ ਗਈ।ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਨਾਲ ਪ੍ਰੀਖਿਆ ਵਿੱਚ ਭਾਗ ਲਿਆ ਗਿਆ।
ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਸਕੂਲਾਂ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਹੈ।

ਇਸ ਮੌਕੇ ਰੀਤਾ ਰਾਣੀ ਪ੍ਰਿੰਸੀਪਲ ਨੋਡਲ ਸੈਂਟਰ , ਸੁਨੀਲ ਕੁਮਾਰ, ਅਮਨ ਮੱਟੂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਖੇਤਰੀ ਦਫਤਰ ਦਾ ਸਟਾਫ ਹਾਜਰ ਸੀ।
——————————
This news is auto published from an agency/source and may be published as received.
