
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਾਘੀ ਮੈਮੋਰੀਅਲ ਕਾਲਜ ਵਿੱਚ ‘ਕੈਰੀਅਰ ਟਾਕ’ ਦਾ ਆਯੋਜਨ 75 ਵਿਦਿਆਰਥੀਆਂ ਨੇ ਲਿਆ ਭਾਗ, ਸੀ-ਪਾਈਟ, ਅਗਨੀਵੀਰ ਭਰਤੀ ਅਤੇ ਸਰਕਾਰੀ ਇਮਤਿਹਾਨਾਂ ਬਾਰੇ ਦਿੱਤੀ ਜਾਣਕਾਰੀ
ਫਤਹਿਗੜ੍ਹ ਸਾਹਿਬ ਸਾਹਿਬ, 02 ਮਾਰਚ
ਜ਼ਿਲ੍ਹਾ ਰੋਜਗਾਰ ਅਫਸਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਰੀਅਰ ਗਾਈਡੈਂਸ ਸਬੰਧੀ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਲੜੀ ਤਹਿਤ ਮਾਘੀ ਮੈਮੋਰੀਅਲ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਸਹੀ ਕਿੱਤੇ ਦੀ ਚੋਣ ਕਰਨ ਵਿੱਚ ਮਦਦ ਕਰਨ ਲਈ ਵਿਸ਼ੇਸ਼ 'ਕੈਰੀਅਰ ਟਾਕ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ 75 ਵਿਦਿਆਰਥੀਆਂ ਵੱਲੋ ਭਾਗ ਲਿਆ ਗਿਆ
ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਜਿਲ੍ਹਾ ਰੋਜ਼ਗਾਰ ਬਿਊਰੋ ਦੇ ਕਰੀਅਰ ਕਾਊਂਸਲਰ, ਹਰਮਨਦੀਪ ਸਿੰਘ ਅਤੇ ਸੀ-ਪਾਈਟ ਦੇ ਇੰਸਟਰਕਟਰ ਸ੍ਰੀ ਬਲਵੰਤ ਸਿੰਘ ਵੱਲੋਂ ਸੀ-ਪਾਈਟ ਅਤੇ ਅਗਨੀਵੀਰ ਦੀ ਭਰਤੀ, ਸਰਕਾਰੀ ਇਮਤਿਹਾਨਾਂ ਦੀ ਤਿਆਰੀ, ਸਵੈ ਰੋਜ਼ਗਾਰ ਲਈ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਬਣਾਈ ਗਈ ਲਾਇਬ੍ਰੇਰੀ ਸਬੰਧੀ ਪ੍ਰਾਰਥੀਆਂ ਨੂੰ ਜਾਣੂੰ ਕਰਵਾਇਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਕਿੱਤੇ ਦੀ ਚੋਣ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਫਲਤਾ ਲਈ ਸਖ਼ਤ ਮਿਹਨਤ ਦੇ ਨਾਲ-ਨਾਲ ਸਮਾਰਟ ਵਰਕ ਵੀ ਬਹੁਤ ਜ਼ਰੂਰੀ ਹੈ।

ਸੈਮੀਨਾਰ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਨੇ ਮੁੱਖ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜੀਵਨ ਵਿੱਚ ਸਹੀ ਰਸਤਾ ਚੁਣਨ ਲਈ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਨੇ ਭਵਿੱਖ ਵਿੱਚ ਵੀ ਬਿਊਰੋ ਵੱਲੋਂ ਇਸ ਤਰ੍ਹਾਂ ਦੇ ਸਹਿਯੋਗ ਦੀ ਉਮੀਦ ਜਤਾਈ।
——————————
This news is auto published from an agency/source and may be published as received.
