
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਉਪ ਕਪਤਾਨ ਪੁਲਿਸ ਨਵਦੀਪ ਸਿੰਘ ਵੱਲੋਂ ਵਿਜੀਲੈਂਸ ਬਿਊਰੋ ਯੂਨਿਟ ਫਤਿਹਗੜ੍ਹ ਸਾਹਿਬ ਦਾ ਵਾਧੂ ਚਾਰਜ ਸੰਭਾਲਿਆ
ਫਤਹਿਗੜ੍ਹ ਸਾਹਿਬ, 03 ਮਾਰਚ
ਉਪ ਕਪਤਾਨ ਪੁਲਿਸ ਨਵਦੀਪ ਸਿੰਘ, ਜੋ ਮੌਜੂਦਾ ਸਮੇਂ ਵਿਜੀਲੈਂਸ ਬਿਊਰੋ ਯੂਨਿਟ ਮੋਹਾਲੀ ਵਿਖੇ ਇੰਚਾਰਜ ਵਜੋਂ ਤਾਇਨਾਤ ਹਨ, ਨੂੰ ਵਿਭਾਗ ਵੱਲੋਂ ਵਿਜੀਲੈਂਸ ਬਿਊਰੋ ਯੂਨਿਟ ਫਤਿਹਗੜ੍ਹ ਸਾਹਿਬ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸ ਅਧੀਨ ਸ੍ਰੀ ਨਵਦੀਪ ਸਿੰਘ ਨੇ ਅੱਜ ਦਫਤਰ ਵਿਜੀਲੈਂਸ ਬਿਊਰੋ ਯੂਨਿਟ ਫਤਿਹਗੜ੍ਹ ਸਾਹਿਬ ਵਿਖੇ ਆਪਣਾ ਚਾਰਜ ਸੰਭਾਲ ਲਿਆ ਹੈ।
ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦਫਤਰ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਵਿਜੀਲੈਂਸ ਬਿਊਰੋ ਦੇ ਮੁੱਖ ਉਦੇਸ਼ਾਂ ਅਤੇ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ, ਨਿਰਪੱਖ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਦਫਤਰ ਵਿਖੇ ਤਾਇਨਾਤ ਸੀਨੀਅਰ ਇੰਸਪੈਕਟਰ ਡਾ: ਸ਼ਕੁੰਤ ਚੌਧਰੀ ਅਤੇ ਸਮੂਹ ਸਟਾਫ ਵੱਲੋਂ ਚਾਰਜ ਸੰਭਾਲਣ ਤੇ ਉਨ੍ਹਾਂ ਨੂੰ ਵਧਾਈ ਦਿੱਤੀ ।
——————————
This news is auto published from an agency/source and may be published as received.
