
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜ਼ਿਲ੍ਹਾ ਵਾਸੀ ਜਨਗਣਨਾ ਦੇ ਕੰਮ ਵਿਚ ਪੂਰਨ ਸਹਿਯੋਗ ਦੇਣ-ਡੀ.ਸੀ.
ਜਨਗਣਨਾ ਪਹਿਲੀ ਵਾਰ ਹੋਵੇਗੀ ਡਿਜ਼ੀਟਲ ਮੋਡ ਵਿੱਚ ਫਤਹਿਗੜ੍ਹ ਸਾਹਿਬ, 06 ਮਾਰਚ
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਜਨਗਣਨਾ 2027 ਸਬੰਧੀ 5 ਅਤੇ 6 ਮਾਰਚ ਨੂੰ 2 ਦਿਨਾਂ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਟ੍ਰੇਨਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ- ਜ਼ਿਲ੍ਹਾ ਸੈਂਸਜ ਅਫਸਰ ਪੂਜਾ ਸਿਆਲ ਗਰੇਵਾਲ ਦੀ ਹਾਜ਼ਰੀ ਵਿੱਚ ਜਨਗਣਨਾ ਵਿਭਾਗ, ਪੰਜਾਬ ਤੋ ਸਹਾਇਕ ਡਾਇਰੈਕਟਰ ਰੇਨੂੰ ਅਤੇ ਸਟੈਟਿਸਟਿਕਲ ਇੰਨਵੈਸਟੀਗੇਟਰ ਗ੍ਰੇਡ-2 ਅਲੋਕ ਕੁਮਾਰ ਨੇ ਟ੍ਰੇਨਿੰਗ ਪ੍ਰਦਾਨ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਜਨਗਣਨਾ ਪਹਿਲੀ ਵਾਰ ਡਿਜ਼ੀਟਲ ਢੰਗ ਨਾਲ ਕੀਤੀ ਜਾ ਰਹੀ ਹੈ। ਇਸ ਜਨਗਣਨਾ ਵਿੱਚ ਘਰ ਦਾ ਮੁਖੀ ਸੈਂਸਜ ਦੀ ਐਪ ਰਾਹੀਂ ਆਪਣੇ ਪਰਿਵਾਰ ਦੇ ਵੇਰਵੇ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਭਰ ਸਕਦਾ ਹੈ। ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਸਰਵੇ ਕਰਨ ਵਾਲਾ ਵਿਅਕਤੀ (ਇਨੁਮੀਰੇਟਰ) ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ।

ਇਸ ਵਰਕਸ਼ਾਪ ਵਿਚ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵਲੋਂ ਸਹਾਇਕ ਖੋਜ ਅਫਸਰ ਹਰਮਨਦੀਪ ਕੌਰ, ਇਕਬਾਲ ਸਿੰਘ, ਅਮਨਿੰਦਰ ਸਿੰਘ, ਮਨੀਸ਼ ਕੁਮਾਰ ਅਤੇ ਸਮੂਹ ਚਾਰਜ ਅਫਸਰਾ ਤਹਿਸੀਲਦਾਰਾਂ, ਨਗਰ ਕੌਸਲਾਂ/ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਅਤੇ ਸਬੰਧਤ ਚਾਰਜ ਅਫਸਰਾ ਦੇ ਕਲਰਕਾਂ ਅਤੇ ਤਕਨੀਕੀ ਸਹਾਇਕਾਂ ਨੇ ਭਾਗ ਲਿਆ।
——————————
This news is auto published from an agency/source and may be published as received.
