ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਲਾਗੂ ਹੋਣ ਨਾਲ ਰਾਜ ਦੀਆਂ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਲਾਗੂ ਹੋਣ ਨਾਲ ਰਾਜ ਦੀਆਂ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਆਮ ਆਦਮੀ ਪਾਰਟੀ ਨੇ ਲੋਕ ਹਿਤੈਸ਼ੀ ਯੋਜਨਾਵਾਂ ਦੀ ਹਰੇਕ ਗਾਰੰਟੀ ਕੀਤੀ ਪੂਰੀ- ਵਿਧਾਇਕ ਰਾਏ, ਗੈਰੀ ਵੜਿੰਗ, ਹੈਪੀ

ਫਤਹਿਗੜ੍ਹ ਸਾਹਿਬ, 8 ਮਾਰਚ – ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਂਵਾਂ, ਧੀਆਂ, ਸਤਿਕਾਰ ਯੋਜਨਾ ਤਹਿਤ 1000 ਅਤੇ 1500 ਰੁਪਏ ਮਹੀਨਾ ਦੇਣ ਦਾ ਐਲਾਨ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਵੜਿੰਗ ਅਤੇ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕੀਤਾ ਵਿਧਾਇਕ ਰਾਏ, ਗੈਰੀ ਵੜਿੰਗ ਅਤੇ ਰੁਪਿੰਦਰ ਹੈਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤੈਸ਼ੀ ਯੋਜਨਾਵਾਂ ਦੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਹੈ ਜਿਸਤੋਂ ਰਾਜ ਦੇ ਲੋਕ ਭਲੀ ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ਤੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਵੇਗਾ।

ਉਨ੍ਹਾਂ ਬਜ਼ਟ ਸੈਸ਼ਨ ਦੌਰਾਨ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਕੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੇਸ਼ ਕੀਤੇ ਬਜ਼ਟ ਦੀ ਜਿਥੇ ਸ਼ਲਾਘਾ ਕੀਤੀ ਉਥੇ ਰਾਜ ਦੇ ਲੋਕਾਂ ਨੂੰ ਵੱਡੀਆਂ ਸੌਗਾਤਾਂ ਦੇਣ ਵਾਲੇ ਬਜ਼ਟ ਲਈ ਵਿੱਤ ਮੰਤਰੀ ਦਾ ਉਚੇਚਾ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਆਪ ਸਰਕਾਰ ਨੇ ਜ਼ੋ ਕਿਹਾ ਉਹ ਕਰ ਦਿਖਾਇਆ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।

——————————
This news is auto published from an agency/source and may be published as received.

Leave a Reply

Your email address will not be published. Required fields are marked *