ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 65000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ-ਵਿਧਾਇਕ ਰੁਪਿੰਦਰ ਹੈਪੀ

ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 65000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ-ਵਿਧਾਇਕ ਰੁਪਿੰਦਰ ਹੈਪੀ ਪੰਜਾਬ ਸਰਕਾਰ ਹਰੇਕ ਪਰਿਵਾਰ ਨੂੰ ਬਿਨਾਂ ਕਿਸੇ ਸ਼ਰਤ ਦੇ ਰਹੀ 10 ਲੱਖ ਦਾ ਮੁਫ਼ਤ ਇਲਾਜ, ਹੁਣ ਇਲਾਜ ਕਰਵਾਉਣ ਵਿੱਚ ਆਰਥਿਕ ਤੰਗੀ ਨਹੀਂ ਬਣੇਗੀ ਰੁਕਾਵਟ – ਹੈਪੀ

ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 09, ਮਾਰਚ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 65000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ’ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਨੌਂਕਰੀਆਂ ਦੇਣ ਦੀ ਪ੍ਰਕਿਰਿਆ ਬਾਦਸਤੂਰ ਜਾਰੀ ਰਹੇਗੀ।

ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਨੇ ਦਹਾਕਿਆਂ ਤੋਂ ਸੂਬੇ ਦੇ ਲੜਕੇ-ਲੜਕੀਆਂ ਦੀ ਕਾਬਲੀਅਤ ਨੂੰ ਦਰਕਿਨਾਰ ਕੀਤਾ ਹੋਇਆ ਸੀ, ਜਿਸ ਨਾਲ ਹਜ਼ਾਰਾਂ ਹੋਣਹਾਰ ਨੌਜਵਾਨਾਂ ਦੇ ਸੁਪਨੇ ਤਬਾਹ ਕਰ ਦਿੱਤੇ ਗਏ। ਉਨ੍ਹਾਂ ਕਿਹਾ, "ਪਹਿਲਾਂ, ਪੰਜਾਬ ਦੇ ਨੌਜਵਾਨਾਂ ਦੇ ਹੱਕ ਸੱਤਾਧਾਰੀ ਲੋਕਾਂ ਦੇ ਚਹੇਤਿਆਂ ਵੱਲੋਂ ਖੋਹ ਲਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਓਦੋਂ ਤੋਂ ਹੀ ਮਾਨ ਸਰਕਾਰ ਦੇਸ਼ ਦੇ ਮਹਾਨ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਨੌਕਰੀਆਂ ਦਾ ਪੈਸਾ ਰੱਜ ਕੇ ਲੁੱਟਿਆ, ਉਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 65000 ਤੋਂ ਵੱਧ ਤੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਵਿਧਾਇਕ ਰੁਪਿੰਦਰ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ’ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਰਾਜ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪੰਜਾਬੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਪਹਿਲਾਂ ਇਹ ਸੀਮਾ 5 ਲੱਖ ਰੁਪਏ ਸੀ, ਜਿਸ ਨੂੰ ਹੁਣ ਦੁੱਗਣਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਬਣਾਈ ਗਈ ਇਸ ਯੋਜਨਾ ਦਾ ਲਾਭ ਲਗਭਗ 65 ਲੱਖ ਪਰਿਵਾਰਾਂ ਨੂੰ ਮਿਲੇਗਾ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਆਪਣੇ ਪਿਛਲੇ ਚਾਰ ਦੇ ਕਾਰਜਕਾਲ ਦੌਰਾਨ ਸੂਬੇ ਦੇ ਵਿਕਾਸ ਲਈ ਰਿਕਾਰਡ ਤੋੜ ਕਾਰਜ ਕੀਤੇ ਹਨ

——————————
This news is auto published from an agency/source and may be published as received.

Leave a Reply

Your email address will not be published. Required fields are marked *