ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਵਾਟਰ ਟਰੀਟਮੈਂਟ ਪਲਾਂਟ ਦੇ ਕੰਮ ਨੂੰ ਪਹਿਲਕਦਮੀ ਨਾਲ ਮੁਕੰਮਲ ਕਰਵਾਉਣ ਕਾਰਜ ਸਾਧਕ ਅਫ਼ਸਰ-ਡੀ.ਸੀ ਕਿਹਾ! ਪੀਣ ਵਾਲੇ ਪਾਣੀ ਦੀ ਸੈਂਪਲਿੰਗ ਲਾਜ਼ਮੀ ਤੌਰ ਤੇ ਯਕੀਨੀ ਬਣਾਈ ਜਾਵੇ

ਫਤਹਿਗੜ੍ਹ ਸਾਹਿਬ, 10 ਮਾਰਚ

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਕਾਨਫਰੰਸ਼ ਹਾਲ ਵਿਖੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਕਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਮੀਟਿੰਗ ਕੀਤੀ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਇੰਤਕਾਲ, ਜਮ੍ਹਾਂਬੰਦੀ, ਕੋਰਟ ਕੇਸਾਂ, ਆਡਿਟ ਪੈਰੇ ਆਦਿ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ।

ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਪੱਧਰ ਤੇ ਵਿਭਾਗੀ ਕਾਰਗੁਜਾਰੀ ਦੀ ਆਪਣੇ ਪੱਧਰ ਤੇ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਕੰਮ ਨੂੰ ਮਿੱਥੇ ਸਮੇਂ ਨਾਲ ਨਜਿੱਠਿਆ ਜਾਵੇ ਤਾਂ ਜੋ ਲੋਕਾਂ ਨੂੰ ਸਬ ਡਵੀਜ਼ਨ ਜਾਂ ਜ਼ਿਲ੍ਹਾ ਪੱਧਰ ਤੇ ਤਹਿਸੀਲਾਂ ਅੰਦਰ ਕੋਈ ਸਮੱਸਿਆ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਮੂਹ ਕਾਰਜ਼ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾ ਸੀਵਰੇਜ਼ ਸਿਸਟਮ ਦੀ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਹੋਵੇ, ਇਸਦੇ ਲਈ ਸਬੰਧਤ ਅਧਿਕਾਰੀ ਪਾਣੀ ਦੀ ਪਾਈਪ ਲਾਈਨ, ਟੈਂਕੀਆਂ ਦੀ ਸਪਲਾਈ ਆਦਿ ਦਾ ਨਿਰੀਖਣ ਕਰਦੇ ਰਹਿਣ। ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਪਿੰਡ ਪੱਧਰ ਤੇ ਚਲ ਰਹੇ ਵਿਕਾਸ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕੋਲ ਭੇਜਣ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓਜ਼ ਮਗਨਰੇਗਾ ਕਾਮਿਆਂ ਦੀ 31 ਮਾਰਚ਼ ਤੱਕ ਈ.ਕੇ.ਵਾਈ.ਸੀ ਲਾਜ਼ਮੀ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਪੇਂਡੂ ਖੇਤਰ ਦੇ ਚਲ ਰਹੇ ਅਤੇ ਮੁਕੰਮਲ ਹੋਏ ਕਾਰਜ਼ਾਂ ਦੀ ਜੀਊ ਟੈਗਿੰਗ ਕਰਵਾਉਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਦੂਜੀ ਅਤੇ ਤੀਜ਼ੀ ਕਿਸ਼ਤ ਸਮੇਂ ਨਾਲ ਜਾਰੀ ਕੀਤੀ ਜਾਵੇ, ਤਾਂ ਜੋ ਯੋਗ ਲਾਭਪਾਤਰੀ ਦੇ ਘਰ ਦੀ ਉਸਾਰੀ ਬਿਨ੍ਹਾਂ ਦੇਰੀ ਮੁਕੰਮਲ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜ਼ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਾਟਰ ਟਰੀਟਮੈਂਟ ਪਲਾਂਟ (ਨਹਿਰੀ ਪਾਣੀ) ਦੇ ਕੰਮ ਨੂੰ ਪਹਿਲਕਦਮੀ ਨਾਲ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸੈਂਪਲਿੰਗ ਲਾਜ਼ਮੀ ਯਕੀਨੀ ਬਣਾਈ ਜਾਵੇ ਅਤੇ ਪਾਣੀ ਦੇ ਨਜ਼ਾਇਜ਼ ਕੁਨੈਕਸ਼ਨ ਕਰਨ ਵਾਲਿਆ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆ ਦੇ ਖਿਲਾਫ਼ ਮਿਊਂਸੀਪਲ ਐਕਟ ਅਨੁਸਾਰ ਕਾਰਵਾਈ ਆਰੰਭੀ ਜਾਵੇ।

ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਹਰਵੀਰ ਕੌਰ, ਐਸ.ਡੀ. ਐਮ. ਅਮਲੋਹ ਚਰਨਜੋਤ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫਸਰ ਸੰਕਰ ਸ਼ਰਮਾਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *