ਪਿੰਡ ਚਨਾਲੋ ਵਿੱਚ ਸਖੀ ਵਨ ਸਟਾਪ ਸੈਂਟਰ ਵੱਲੋਂ ਮਹਿਲਾਵਾਂ ਲਈ ਜਾਗਰੂਕਤਾ ਸੈਮੀਨਾਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਪਿੰਡ ਚਨਾਲੋ ਵਿੱਚ ਸਖੀ ਵਨ ਸਟਾਪ ਸੈਂਟਰ ਵੱਲੋਂ ਮਹਿਲਾਵਾਂ ਲਈ ਜਾਗਰੂਕਤਾ ਸੈਮੀਨਾਰ

ਫਤਹਿਗੜ੍ਹ ਸਾਹਿਬ, 12 ਮਾਰਚ

ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਚਨਾਲੋ ਵਿਖੇ ਔਰਤਾਂ ਦੀ ਸੁਰੱਖਿਆ, ਆਤਮ-ਸਮਰਥਨ ਅਤੇ ਨਿਆਂ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਅਨੂਰਤਨ ਕੌਰ ਨੇ ਦੱਸਿਆ ਕਿ ਸੈਮੀਨਾਰ ਵਿੱਚ ਮਹਿਲਾਵਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸਖੀ ਵਨ ਸਟਾਪ ਸੈਂਟਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਹਿੰਸਾ ਪੀੜਤ ਔਰਤਾਂ ਲਈ ਇੱਕ ਅਜਿਹਾ ਕੇਂਦਰ ਹੈ, ਜਿੱਥੇ ਉਨ੍ਹਾਂ ਨੂੰ ਇੱਕ ਹੀ ਥਾਂ ਤੇ ਤੁਰੰਤ, ਮੁਫ਼ਤ ਅਤੇ ਜ਼ਰੂਰੀ ਸੇਵਾਵਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ। ਸੈਂਟਰ ਵੱਲੋਂ ਪੀੜਤ ਮਹਿਲਾਵਾਂ ਨੂੰ ਤਤਕਾਲ ਪੁਲਿਸ ਸਹਾਇਤਾ, ਡਾਕਟਰੀ ਜਾਂਚ ਅਤੇ ਉਚਿਤ ਇਲਾਜ, ਸਾਇਕੋ ਸ਼ੋਸ਼ਲ ਸਪੋਰਟ, ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ, ਅਸਥਾਈ ਆਵਾਸ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ।

ਸੈਮੀਨਾਰ ਦੌਰਾਨ, ਸਖੀ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਮਹਿਲਾਵਾਂ ਨਾਲ ਹਿੰਸਾ ਦੀਆਂ ਕਿਸਮਾਂ, ਰਿਪੋਰਟ ਕਰਨ ਦੇ ਤਰੀਕਿਆਂ ਅਤੇ ਕਾਨੂੰਨੀ ਹੱਕਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਤੋਂ ਸਹਾਇਤਾ ਪ੍ਰਾਪਤ ਕਰਨ ਲਈ ਪੀੜਤ ਮਹਿਲਾਵਾ ਸੰਪਰਕ ਨੰ. 01763-233054, 99881-00415, 77107-58976 ਤੇ ਰਾਬਤਾ ਕਰ ਸਕਦੀਆਂ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *