
ਦਫਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਫ਼ਤਹਿਗੜ੍ਹ ਸਾਹਿਬ
ਪੰਜਾਬ ਸਰਕਾਰ ਮਹਿਲਾਵਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ- ਵਿਧਾਇਕ ਹੈਪੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਪ੍ਰੋਗਰਾਮ ਦਾ ਆਯੋਜਨ ਵਿਧਾਇਕ ਹੈਪੀ ਵੱਲੋਂ 150 ਦੇ ਕਰੀਬ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ
ਬਸੀ ਪਠਾਣਾ /ਫਤਿਹਗੜ੍ਹ ਸਾਹਿਬ, 13 ਮਾਰਚ:
ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਸਰਕਾਰ ਮਹਿਲਾ, ਉੱਦਮੀ ਸਨਮਾਨ-2026 ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾ ਉੱਦਮੀਆਂ ਦੇ ਸਨਮਾਨ ਲਈ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਤਹਿਤ ਬਲਾਕ ਪੱਧਰੀ ਸਮਾਗਮ ਸਟਾਰ ਰਿਜੋਰਟ, ਨੇੜੇ ਪੁਰਾਣੀ ਦਾਣਾ ਮੰਡੀ, ਬੱਸੀ ਪਠਾਣਾ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਇਸ ਮੌਕੇ ਵਿਧਾਇਕ ਰੁਪਿੰਦਰ ਹੈਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਵੱਖ-ਵੱਖ ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਦੀਆਂ ਔਰਤਾਂ ਸਵੈ ਸਹਾਇਤਾ ਗਰੁੱਪਾਂ ਰਾਹੀਂ ਆਪਣੀ ਆਰਥਿਕ ਸਥਿਤੀ ਨੂੰ ਮਜਬੂਤ ਕਰ ਰਹੀਆਂ ਹਨ। ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚਲਾਏ ਜਾਂਦੇ ਸਵੈ ਸਹਾਇਤਾ ਗਰੁੱਪਾਂ ਨਾਲ ਜੁੜ ਕੇ ਇਹ ਔਰਤਾਂ ਨਾ ਕੇਵਲ ਆਪਣੇ ਪਰਿਵਾਰ ਦੀ ਆਮਦਨ ਵਿੱਚ ਯੋਗਦਾਨ ਪਾ ਰਹੀਆਂ ਹਨ ਸਗੋਂ ਸੂਬੇ ਦੀ ਆਰਥਿਕਤਾ ਵਿੱਚ ਵੀ ਯੋਗਦਾਨ ਪਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਮਹਿਲਾ ਉੱਦਮੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾ਼ ਤੇ ਜ਼ਿਲ੍ਹਾ ਪ੍ਰਸ਼ਾਸਨ ਮਹਿਲਾਵਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਮੱਦਦ ਕਰੇਗਾ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦਾ ਸਸ਼ਕਤੀਕਰਨ ਕਰਨ ਲਈ ਪੰਜਾਬ ਸਰਕਾਰ ਸਾਰਥਕ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਔਰਤਾਂ ਕਿਸੇ ਵੀ ਤਰ੍ਹਾਂ ਪੁਰਸ਼ਾਂ ਤੋਂ ਘੱਟ ਨਹੀਂ ਹਨ।
ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਸਫ਼ਲ ਮਹਿਲਾ ਉੱਦਮੀਆਂ ਵੱਲੋਂ ਚਲਾਏ ਜਾ ਰਹੇ ਆਪਣੇ ਕਾਰੋਬਾਰ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਜਮੀਨੀ ਪੱਧਰ ਤੋਂ ਉੱਪਰ ਉੱਠ ਕੇ ਆਰਥਿਕ ਪੱਖੋਂ ਸਫ਼ਲਤਾ ਹਾਸਲ ਕੀਤੀ ਹੈ, ਇਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਇਸ ਸਮਾਗਮ ਵਿੱਚ ਸਵੈ ਸਹਾਇਤਾ ਗਰੁੱਪਾਂ ਨਾਲ ਸੰਬੰਧਤ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਮਾਗਮ ਦੌਰਾਨ ਮਹਿਲਾ ਸਸ਼ਕਤੀਕਰਨ, ਆਤਮਨਿਰਭਰਤਾ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਪ੍ਰੋਗਰਾਮ ਦੌਰਾਨ ਵੱਖ-ਵੱਖ ਬਲਾਕਾਂ ਨਾਲ ਸੰਬੰਧਤ 150 ਦੇ ਕਰੀਬ ਸਫਲ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਐਮ.ਐਲ.ਏ. ਰੁਪਿੰਦਰ ਸਿੰਘ ਹੈਪੀ ਦੇ ਧਰਮਪਤਨੀ ਸ੍ਰੀਮਤੀ ਸਿੰਗਲਦੀਪ ਕੌਰ, ਪ੍ਰਭਜੋਤ ਕੌਰ ਕੋਆਰਡੀਨੇਟਰ, ਐਡਵੋਕੇਟ ਰੀਨਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ,ਬਲਾਕ ਸੰਮਤੀ ਮੈਂਬਰ ਰਾਜ ਰਾਣੀ, ਅੰਜੂ ਪੁਰੀ, ਐਮ.ਸੀ. ਹਰਦੀਪ ਕੌਰ ਢਿੱਲੋਂ, ਬਿੱਟੂ, ਰਵਿੰਦਰ ਕੌਰ, ਪ੍ਰੀਤ ਅਰੋੜਾ, ਸਿਮਰਨਜੀਤ ਕੌਰ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਮੌਜੂਦ ਸਨ।
——————————
This news is auto published from an agency/source and may be published as received.
