ਮੌਜੂਦਾ ਪੰਜਾਬ ਸਰਕਾਰ ਕੋਲ ਕੋਈ ਪ੍ਰਾਪਤੀ ਨਹੀਂ – ਕੁਲਜੀਤ ਸਿੰਘ ਨਾਗਰਾ

ਵਾਰਡ ਨੰਬਰ 10 ਵਿੱਚ ਕਾਂਗਰਸੀ ਵਰਕਰਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਹਿਮ ਮੀਟਿੰਗ

​ਫ਼ਤਹਿਗੜ੍ਹ ਸਾਹਿਬ, ਰੂਪ ਨਰੇਸ਼:

ਸਰਹਿੰਦ ਵਾਰਡ ਨੰਬਰ 10 ਵਿਖੇ ਕਾਂਗਰਸ ਪਾਰਟੀ ਦੀ ਇੱਕ ਅਹਿਮ ਮੀਟਿੰਗ ਕੌਂਸਲਰ ਗੁਲਸ਼ਨ ਰਾਏ ਬੋਬੀ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਜੀਤ ਸਿੰਘ ਨਾਗਰਾ ਨੇ ਮੌਜੂਦਾ ਪੰਜਾਬ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ​ਮੌਜੂਦਾ ਸਰਕਾਰ ਪੰਜਾਬ ਦੀ ਭਲਾਈ ਲਈ ਕੋਈ ਵੀ ਨਵਾਂ ਪ੍ਰੋਜੈਕਟ ਲਿਆਉਣ ਵਿੱਚ ਨਾਕਾਮ ਰਹੀ ਹੈ।​ਸਰਕਾਰ ਕੋਲ ਆਪਣੀ ਕੋਈ ਪ੍ਰਾਪਤੀ ਨਹੀਂ ਹੈ, ਇਸ ਲਈ ਉਹ ਕਾਂਗਰਸ ਸਰਕਾਰ ਦੇ ਸਮੇਂ ਸ਼ੁਰੂ ਕੀਤੇ ਗਏ ਅਤੇ ਮੁਕੰਮਲ ਹੋਏ ਵਿਕਾਸ ਕਾਰਜਾਂ 'ਤੇ ਆਪਣੇ ਨਾਮ ਦੀਆਂ ਤਖਤੀਆਂ ਲਗਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।ਇਸ ਮੌਕੇ ਕੌਂਸਲਰ ਗੁਲਸ਼ਨ ਰਾਏ ਬੋਬੀ ਤੇ ਕੌਂਸਲਰ ਪ੍ਰਵੀਨ ਕੁਮਾਰੀ ਨੇ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਵਾਰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵਾਰਡ ਦੇ ਲੋਕਾਂ ਨੇ ਉਨ੍ਹਾਂ ਨੂੰ ਹਮੇਸ਼ਾ ਇੱਕ ਪਰਿਵਾਰਕ ਮੈਂਬਰ ਵਾਂਗ ਪਿਆਰ ਅਤੇ ਸਤਿਕਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਦੇ ਲੋਕ ਸਰਕਾਰ ਦੀਆਂ ਗੁਮਰਾਹਕੁੰਨ ਗੱਲਾਂ ਵਿੱਚ ਨਹੀਂ ਆਉਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਹੀ ਫਤਵਾ ਦੇਣਗੇ।ਇਸ ਮੀਟਿੰਗ ਨੇ ਜਿੱਥੇ ਆਉਣ ਵਾਲੀਆਂ ਸਥਾਨਕ ਚੋਣਾਂ ਲਈ ਕਾਂਗਰਸੀ ਵਰਕਰਾਂ ਵਿੱਚ ਨਵੀਂ ਰੂਹ ਫੂਕੀ ਹੈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਕੌਂਸਲਰ ਗੁਲਸ਼ਨ ਰਾਏ ਬੋਬੀ, ਕੌਸਲਰ ਪਰਵੀਨ ਕੁਮਾਰੀ, ਡਾਕਟਰ ਦਵਿੰਦਰ ਪੁਰੀ ਪੁਨੀਤ ਕੁਮਾਰ ਨੀਰੂ ਰਾਣੀ ਬਲਾਕ ਪ੍ਰਧਾਨ ਓ.ਬੀ.ਸੀ ਸਾਹਿਬ ਸੁਰਿੰਦਰ ਧਿਮਾਨ, ਪ੍ਰੋਮਿਲਾ ਰਾਣੀ, ਸਿਮਰਨਜੀਤ ਕੌਰ, ਕੁਲਵਿੰਦਰ ਕੌਰ,ਪਰਵੀਨ ਪੁਰੀ, ਲਖਵੀਰ ਕੌਰ, ਪ੍ਰਦੀਪ ਪਾਠਕ, ਰਜਨੀ,ਭੁਪਿੰਦਰ ਸਿੰਘ, ਗੁਲਜਾਰ,ਇੰਦਰਜੀਤ ਸਿੰਘ, ਵਿਨੋਦ ਕੁਮਾਰ, ਕੁਲਵੰਤ ਸਿੰਘ ਢਿੱਲੋ,ਜਸਵੀਰ ਸਿੰਘ, ਸੋਨੀਆ,ਬਾਲਾ ਰਾਣੀ,ਦਵਿੰਦਰ ਕੌਰ, ਵੰਸ਼ਿਕਾ,ਸੈਨਿਸ਼ ਕਸ਼ਿਸ਼, ਯੁਵਰਾਜ,ਸਨੇਹ ਲਤਾ, ਜਸਵਿੰਦਰ ਕੌਰ, ਮਨਜੀਤ ਕੌਰ,ਸੁਰਿੰਦਰ ਪਾਲ, ਆਦਿ ਮੌਜੂਦ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *