ਕਿਸਾਨ ਫਾਰਮਰ ਰਜਿਸਟਰੀ ਵਿਚ ਰਜਿਸਟ੍ਰੇਸ਼ਨ ਕਰਵਾਏ ਬਿਨ੍ਹਾਂ ਨਹੀ ਮਿਲੇਗਾ ਪੀ.ਐਮ.ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ – ਮੁੱਖ ਖੇਤੀਬਾੜੀ ਅਫਸਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਕਿਸਾਨ ਫਾਰਮਰ ਰਜਿਸਟਰੀ ਵਿਚ ਰਜਿਸਟ੍ਰੇਸ਼ਨ ਕਰਵਾਏ ਬਿਨ੍ਹਾਂ ਨਹੀ ਮਿਲੇਗਾ ਪੀ.ਐਮ.ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ – ਮੁੱਖ ਖੇਤੀਬਾੜੀ ਅਫਸਰ ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਖੇ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਵਧੇਰੇ ਜਾਣਕਾਰੀ ਲਈ ਆਪਣੇ ਬਲਾਕ ਖੇਤੀਬਾੜ੍ਹੀ ਅਫਸਰ ਨਾਲ ਕੀਤਾ ਜਾ ਸਕਦਾ ਹੈ ਸੰਪਰਕ

ਫਤਹਿਗੜ੍ਹ ਸਾਹਿਬ,17 ਮਾਰਚ

ਮੁੱਖ ਖੇਤੀਬਾੜੀ ਅਫਸਰ ਡਾ.ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪੀ.ਐਮ.ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਲਈ ਆਪਣੀਆਂ ਕਿਸਤਾਂ ਨੂੰ ਜਾਰੀ ਰੱਖਣ ਲਈ ਐਗਰੀਸਟੈਕ ਫਾਰਮਰ ਰਜਿਸਟਰੀ ਸਕੀਮ ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਉਨ੍ਹਾਂ ਵਾਸਤੇ ਰਜਿਸਟੇਸ਼ਨ ਆਈ.ਡੀ ਬਣਾਉਣ ਲਈ ਐਗਰੀਸਟੈਕ ਪੋਰਟਲ ਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ। ਫਾਰਮਰ ਰਜਿਸਟਰੀ ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨਾਂ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੀ.ਐੱਮ.ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਕੇਵਲ ਉਨ੍ਹਾਂ ਲਾਭਪਾਤਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨਾਂ ਨੇ ਆਪਣੀ ਰਜਿਸਟ੍ਰੇਸ਼ਨ ਮੁਕੰਮਲ ਕਰਕੇ ਫਾਰਮਰ ਆਈ.ਡੀ.ਪ੍ਰਾਪਤ ਕੀਤੀ ਹੋਵੇਗੀ।

ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇੱਕ ਵਿਲੱਖਣ ਪਛਾਣ ਨੰਬਰ ਮਿਲੇਗਾ, ਜੋ ਕਿ ਉਨ੍ਹਾਂ ਦੇ ਮੌਜੂਦਾ ਪੀ.ਐੱਮ.ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ ਤਾਂ ਜੋ ਵੈਰੀਫਿਕੇਸ਼ਨ ਅਤੇ ਜ਼ਮੀਨ ਦੇ ਰਿਕਾਰਡ ਦੀ ਪ੍ਰਮਾਣਿਤਾ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਹੈ ਕਿ ਜੋ ਕਿਸਾਨ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਅਸਫਲ ਰਹਿਣਗੇ, ਉਨ੍ਹਾਂ ਦੀਆਂ ਭਵਿੱਖ ਵਿੱਚ ਆਉਣ ਵਾਲੀਆਂ ਕਿਸ਼ਤਾਂ ਤੇ ਰੋਕ ਲੱਗ ਸਕਦੀ ਹੈ। ਲਾਭਪਾਤਰੀ ਕਿਸਾਨ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਅਧਾਰ ਕਾਰਡ ਅਤੇ ਫਰਦ ਲੈਣ ਜਾਣ ਤੇ ਬਿਨਾਂ ਦੇਰੀ ਤੋਂ ਰਜਿਸਟ੍ਰੇਸ਼ਨ ਕਰਵਾਉਣ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਤਿਹਗੜ੍ਹ ਸਾਹਿਬ ਵਲੋਂ ਵੀ ਵੱਖ-ਵੱਖ ਬਲਾਕਾਂ ਵਿੱਚ ਕਾਮਨ ਸਰਵਿਸ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਹੋਰ ਮਦਦ ਲੈਣ ਲਈ ਬਲਾਕ ਅਮਲੋਹ, ਬੱਸੀ ਪਠਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ ਡਾ.ਬੂਟਾ ਸਿੰਘ ਮੋ.ਨੰ. 96465-78198, ਬਲਾਕ ਸਰਹੰਦ, ਖਮਾਣੋਂ ਦੇ ਕਿਸਾਨ ਬਲਾਕ ਖੇਤੀਬਾੜੀ ਅਫਸਰ,ਡਾ.ਇਕਬਾਲਜੀਤ ਸਿੰਘ 95018-00975 ਅਤੇ ਬਲਾਕ ਖੇੜਾ ਦੇ ਕਿਸਾਨ ਬਲਾਕ ਖੇਤੀਬਾੜ੍ਹੀ ਅਫਸਰ ਡਾ.ਗੁਰਪਾਲ ਸਿੰਘ ਮੋ.ਨੰ.84370-00605 ਨਾਲ ਸਪੰਰਕ ਕਰ ਸਕਦੇ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *