
ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼:
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਹ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੀ ਸੇਵਾ ਲਈ ਹਰ ਸਮੇਂ ਤਿਆਰ ਅਤੇ ਹਾਜ਼ਰ ਹਨ। ਉਹਨਾਂ ਇਹ ਵਿਚਾਰ ਬਲਾਕ ਖੇੜਾ ਦੇ ਪਿੰਡ ਹਰਨਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਹੋਈ ਇਕ ਅਹਿਮ ਮੀਟਿੰਗ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘਨਾਗਰਾ ਨੇ ਪੰਜਾਬ ਸਰਕਾਰ ਨੂੰ ਕੜੇ ਸ਼ਬਦਾਂ ਵਿੱਚ ਘੇਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਫੇਲ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਮੁੱਢਲੀਆਂ ਸੁਵਿਧਾਵਾਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ ਅਤੇ ਕਿਸਾਨਾਂ, ਨੌਜਵਾਨਾਂ ਅਤੇ ਆਮ ਵਰਗ ਦੇ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਬਦ ਤੋਂ ਬਦਤਰ ਹੋ ਰਹੀ ਹੈ ਅਤੇ ਮਹਿੰਗਾਈ ਕਾਰਨ ਆਮ ਲੋਕ ਪਰੇਸ਼ਾਨ ਹਨ। ਸ:ਨਾਗਰਾ ਨੇ ਕਿਹਾ ਕਿ ਸਰਕਾਰ ਦੇ ਵਾਅਦੇ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ ਅਤੇ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ।

ਸ:ਨਾਗਰਾ ਨੇ ਕਿਹਾ ਕਿ ਵਿਕਾਸ ਦੇ ਨਾਮ 'ਤੇ ਸਿਰਫ ਐਲਾਨ ਕੀਤੇ ਜਾ ਰਹੇ ਹਨ, ਜਦਕਿ ਜ਼ਮੀਨੀ ਪੱਧਰ 'ਤੇ ਕੋਈ ਵੱਡਾ ਬਦਲਾਅ ਨਜ਼ਰ ਨਹੀਂ ਆ ਰਿਹਾ। ਉਹਨਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਵਿਕਾਸ ਰੁਕ ਗਿਆ ਹੈ। ਉਹਨਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚ ਜਾ ਕੇ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਗਰੂਕ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਇਸ ਦੌਰਾਨ ਮੀਟਿੰਗ ਵਿੱਚ ਹਲਕੇ ਦੇ ਵੱਖ-ਵੱਖ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਨੇ ਆਪਣੇ ਸੁਝਾਅ ਸਾਂਝੇ ਕੀਤੇ। ਸ: ਨਾਗਰਾ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰਦੇ ਰਹਿਣਗੇ। ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੇਗੀ।ਇਸ ਮੌਕੇ ਸਾਬਕਾ ਸਰਪੰਚ ਗੁਰਵਰਿੰਦਰ ਸਿੰਘ ਭਗੜਾਣਾ,ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ,ਮਨਦੀਪ ਸਿੰਘ ਖੇੜਾ,ਹਰਪ੍ਰੀਤ ਸਿੰਘ ਗੋਗੀ, ਲਖਵਿੰਦਰ ਸਿੰਘ ਸਾਬਕਾ ਸਰਪੰਚ,ਮਾਸਟਰ ਰਵਿੰਦਰ ਸਿੰਘ ਹਰੀਪੁਰ,ਕੁਲਵੀਰ ਭੰਗੂ, ਹਰਦੀਪ ਸਿੰਘ ਤਿੰਬਰਪੁਰ,ਸੁਖਵੀਰ ਸਿੰਘ,ਇੰਦਰਜੀਤ ਸਿੰਘ ਸਿੱਧੜਾ,ਵਰਿੰਦਰ ਕੁਮਾਰ,ਹਰਦੀਪ ਚੰਦ, ਦਵਿੰਦਰ ਸ਼ਰਮਾ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਨਾਹਰ ਮਾਸਟਰ,ਪਰਵਿੰਦਰ ਸਿੰਘ,ਭਿੰਦਰ ਸਿੰਘ,ਨੰਬਰਦਾਰ,ਕਰਤਾਰ ਸਿੰਘ ਪੰਚ,ਸੋਨੀ ਚੋਲਟੀਖੇੜੀ,ਗੁਰਮੁੱਖ ਸਿੰਘ,ਗੁਰਵਿੰਦਰ ਸਿੰਘ,ਜੀਤ ਸਿੰਘ,ਕਾਲਾ ਸਿੰਘ,ਗੁਰਜੰਟ ਸਿੰਘ,ਜਸਵੀਰ ਸਿੰਘ ਪੰਚ,ਮੇਵਾ ਸਿੰਘ ਬਰਾਸ, ਲਾਡੀ ਬਰਾਸ,ਗੁਰਜੀਤ ਸਿੰਘ ਨਰੈਣ ਆਦਿ ਹਾਜ਼ਰ ਸਨ।
——————————
This news is auto published from an agency/source and may be published as received.
