ਸੂਬੇ ਚ ਹਲਕਾ ਫਤਿਹਗੜ੍ਹ ਸਾਹਿਬ ਨੂੰ ਸਭ ਤੋਂ ਵੱਧ ਕੱਚੇ ਮਕਾਨਾਂ ਦੇ ਪੈਸੇ ਮੁੱਹਈਆ ਹੋਏ -ਵਿਧਾਇਕ ਰਾਏ

ਦਫਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਫ਼ਤਹਿਗੜ੍ਹ ਸਾਹਿਬ

ਸੂਬੇ ਚ ਹਲਕਾ ਫਤਿਹਗੜ੍ਹ ਸਾਹਿਬ ਨੂੰ ਸਭ ਤੋਂ ਵੱਧ ਕੱਚੇ ਮਕਾਨਾਂ ਦੇ ਪੈਸੇ ਮੁੱਹਈਆ ਹੋਏ -ਵਿਧਾਇਕ ਰਾਏ ਬਲਾਕ ਸੰਮਤੀ ਖੇੜਾ ਵਿਖੇ ਚੇਅਰ ਪਰਸਨ ਪਰਮਿੰਦਰ ਕੌਰ ਨੇ ਕਾਰਜ ਭਾਰ ਸੰਭਾਲਿਆ

ਫਤਿਹਗੜ੍ਹ ਸਾਹਿਬ 25 ਮਾਰਚ

ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਲਾਕ ਖੇੜਾ ਵਿਖੇ ਚੇਅਰ ਪਰਸਨ ਪਰਮਿੰਦਰ ਕੌਰ ਪਤਨੀ ਹਰਮੇਸ਼ ਸਿੰਘ ਪੁਨੀਆ ਨੇ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ। ਇਸ ਮੌਕੇ ਉਨਾਂ ਦਾ ਸਨਮਾਨ ਕਰਨ ਦੇ ਲਈ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਕਾਰਜ ਤੋਂ ਪਹਿਲਾਂ ਬਲਾਕ ਸੰਮਤੀ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਕੀਰਤਨ ਉਪਰੰਤ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਇਲਾਕੇ ਦੇ ਪੰਚ, ਸਰਪੰਚ, ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਮੋਹਤਬਰ ਵਿਅਕਤੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਹਾਜ਼ਰੀ ਲਗਵਾਈ।

ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਚੇਅਰ ਪਰਸਨ ਪਰਮਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਬਲਾਕ ਸੰਮਤੀ ਵੱਲੋਂ ਜਿਹੜੀ ਨਵੀਂ ਟੀਮ ਚੁਣੀ ਗਈ ਹੈ ਇਹ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ, ਜਿਸ ਦੇ ਨਾਲ ਹਲਕੇ ਦੇ ਲੋਕਾਂ ਨੂੰ ਵਧੀਆ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ਦੇ ਲੋਕਾਂ ਦੀ ਸੇਵਾ ਦੇ ਵਿੱਚ ਦਿਨ ਰਾਤ ਕੰਮ ਕਰ ਰਹੀ ਹੈ। ਜਿਸ ਦੀ ਬਦੌਲਤ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਸਰਕਾਰੀ ਹਸਪਤਾਲਾਂ ਦੀ ਹਾਲਤ ਚ ਸੁਧਾਰ ਕੀਤਾ ਗਿਆ ਹੈ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਨਾਲ ਜੋੜਿਆ ਗਿਆ ਹੈ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫਤ ਪ੍ਰਤੀ ਮਹੀਨਾ ਮੁਹਈਆ ਕਰਵਾਈ ਜਾ ਰਹੀ ਹੈ। ਨਹਿਰੀ ਪਾਣੀ ਨੂੰ ਵਰਤੋਂ ਯੋਗ ਬਣਾਉਣ ਦੇ ਲਈ ਬਹੁਤ ਸਾਰੇ ਪਿੰਡਾਂ ਦੇ ਵਿੱਚ ਮੋਗੇ ਲਗਾਏ ਗਏ ਹਨ, ਜਿਸ ਦੀ ਬਦੌਲਤ ਸੂਬੇ ਭਰ ਦੇ ਵਿੱਚ 78 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਹਲਕਾ ਫਤਿਹਗੜ੍ਹ ਸਾਹਿਬ ਦੀਆਂ 90 ਫੀਸਦੀ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਜਿੱਥੇ ਪਾਣੀ ਦੀ ਨਿਕਾਸੀ ਦੇ ਲਈ ਸੀਵਰੇਜ ਸਿਸਟਮ ਪਾਇਆ ਜਾ ਰਿਹਾ ਹੈ, ਉੱਥੇ ਹੀ ਕੱਚੇ ਰਸਤਿਆਂ ਨੂੰ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸੂਬੇ ਭਰ ਦੇ ਵਿੱਚੋਂ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਨੂੰ ਸਭ ਤੋਂ ਵੱਧ ਕੱਚੇ ਮਕਾਨਾਂ ਦੇ ਲਈ ਪੈਸੇ ਪ੍ਰਾਪਤ ਹੋਏ ਹਨ, ਇਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਆਉਣ ਵਾਲੇ ਇੱਕ ਸਾਲ ਦੇ ਵਿੱਚ ਵਿਕਾਸ ਦੀ ਹੋਰ ਵੀ ਹਨੇਰੀ ਲਿਆਂਦੀ ਜਾਵੇਗੀ ਤਾਂ ਜੋ ਹਲਕੇ ਦੀ ਨੁਹਾਰ ਬਦਲੀ ਜਾ ਸਕੇ।

ਇਸ ਮੌਕੇ ਚੇਅਰਪਰਸਨ ਪਰਮਿੰਦਰ ਕੌਰ ਨੇ ਕਾਰਜਭਾਰ ਸੰਭਾਲਣ ਉਪਰੰਤ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਜੀ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਇਸ ਨੂੰ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਡੀਪੀਓ ਖੇੜਾ ਝਰਮਲ ਸਿੰਘ, ਬੀਡੀਪੀਓ ਸਰਹਿੰਦ ਦੀਪ ਸ਼ਿਖਾ ਗਰਗ, ਅਮਰਿੰਦਰ ਸਿੰਘ ਮੰਡੋਫਲ, ਜਸਵਿੰਦਰ ਸਿੰਘ, ਰਾਜ ਦਵਿੰਦਰ ਸਿੰਘ ਘੁੰਮਣ, ਬਲਜਿੰਦਰ ਸਿੰਘ ਸੋਢੀ, ਦਿਲਪ੍ਰੀਤ ਭੱਟੀ, ਪ੍ਰਿਤਪਾਲ ਸਿੰਘ ਜੱਸੀ, ਅਤਰ ਸਿੰਘ ਖੇੜਾ, ਬਲਵੀਰ ਚੀਮਾ, ਪ੍ਰਹਲਾਦ ਸਿੰਘ ਦਾਦੂ ਮਜਰਾ, ਜਗਜੋਤ ਸਿੰਘ ਜੋਤੀ, ਅਮਰਜੀਤ ਸਿੰਘ ਦੁਭਾਲੀ, ਸੁਖਬੀਰ ਸਿੰਘ ਜਮੀਤਗੜ, ਸੰਦੀਪ ਸਿੰਘ ਬਲਾੜੀ ਕਲਾਂ, ਨੌਰੰਗ ਸਿੰਘ, ਸਵਰਨਜੀਤ ਸਿੰਘ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਕੁਲਦੀਪ ਵੈਦ, ਅਜੈਬ ਸਿੰਘ, ਜੰਗ ਸਿੰਘ, ਕਾਕਾ ਸਿੰਘ ਦਾਦੂ ਮਾਜਰਾ, ਕੁਲਵੰਤ ਸਿੰਘ ਬਲਾੜੀ ਆਦਿ ਵੀ ਹਾਜ਼ਰ ਸਨ

——————————
This news is auto published from an agency/source and may be published as received.

Leave a Reply

Your email address will not be published. Required fields are marked *