ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ

ਫਤਹਿਗੜ੍ਹ ਸਾਹਿਬ, 26 ਮਾਰਚ

ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ, ਘੁੱਟੀਂਡ, ਫੈਜ਼ੁਲਾਪੁਰ, ਸਰਕਾਰੀ ਮਿਡਲ ਸਕੂਲ, ਸ਼ਾਹਪੁਰ, ਘੁੱਟੀਂਡ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਵਿਖੇ ਪਹੁੰਚ ਕੇ ਸਕੂਲਾਂ ਦੇ ਵੱਖ ਵੱਖ ਪਹਿਲੂਆਂ ਦਾ ਨਿਰੀਖਣ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲਾਂ ਵਿੱਚ ਆਉਣ ਵਾਲੀ ਮਾਪੇ ਅਧਿਆਪਕ ਮਿਲਣੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ, ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਮਿਡ-ਡੇ ਮੀਲ ਯੋਜਨਾ ਅਧੀਨ ਵਿਦਿਆਰਥੀਆਂ ਦੀ ਹਾਜ਼ਰੀ ਦੇ ਅਨੁਸਾਰ ਤਿਆਰ ਹੋ ਰਹੇ ਖਾਣੇ ਦੀ ਰਿਪੋਰਟ ਵੀ ਇਕੱਤਰ ਕੀਤੀ ਗਈ। ਉਨ੍ਹਾਂ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮ ਵਰਕ ਅਧੀਨ ਆਈਆਂ ਗਰਾਂਟਾਂ ਦੀ ਵਰਤੋ ਸਬੰਧੀ ਅਤੇ ਅਣਵਰਤੀਆਂ ਗਰਾਂਟਾਂ ਨੂੰ 31 ਮਾਰਚ ਤੋਂ ਪਹਿਲਾਂ ਖਰਚਣ ਦੇ ਆਦੇਸ਼ ਜਾਰੀ ਕੀਤੇ।

ਉਨ੍ਹਾਂ ਆਗਾਮੀ ਸੈਸ਼ਨ ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਉੱਤਰ ਪੱਤਰੀਆਂ ਅਤੇ ਰਿਪੋਰਟ ਕਾਰਡ ਦੀ ਚੈਕਿੰਗ ਕੀਤੀ ਗਈ ਅਤੇ ਰਿਕਾਰਡ ਸਮੇਂ ਤੇ ਤਿਆਰ ਕਰਨ ਲਈ ਹਦਾਇਤ ਕੀਤੀ। ਮੁੱਖ ਤੌਰ ਤੇ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਲੋੜ ਅਨੁਸਾਰ ਅਧਿਆਪਕਾਂ ਦੇ ਆਰਜੀ ਪ੍ਰਬੰਧ ਕਰਨ ਲਈ ਵੀ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 14 ਤੋਂ ਵੱਧ ਅਤੇ 15 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੀ ਐਚ.ਪੀ.ਵੀ. ਵੈਕਸੀਨੇਸ਼ਨ ਦੀ ਮੁਹਿੰਮ ਅਧੀਨ ਟੀਕਾਕਰਨ ਲਈ ਸਕੂਲਾਂ ਨੂੰ ਨੋਡਲ ਅਧਿਆਪਕ ਲਗਾਉਣ ਲਈ ਕਿਹਾ ਤਾਂ ਉਸ ਉਮਰ ਅਧੀਨ ਆਉਂਦੀ ਕੋਈ ਵੀ ਲੜਕੀ ਟੀਕਾ ਕਰਨ ਤੋਂ ਵਾਂਝੀ ਨਾ ਰਹਿ ਜਾਵੇ। ਉਨ੍ਹਾਂ ਸਕੂਲ ਮੁਖੀ ਨੂੰ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਦੇ ਬਿਹਤਰੀ ਲਈ ਹਰ ਸਮੇਂ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਕਿਹਾ।

——————————
This news is auto published from an agency/source and may be published as received.

Leave a Reply

Your email address will not be published. Required fields are marked *