
ਪਿੰਡ ਬਧੌਛੀ ਖੁਰਦ ਵਸਨੀਕਾਂ ਨੇ ਭੁੱਟਾ ਦਾ ਕੀਤਾ ਸਨਮਾਨ
ਫਤਹਿਗੜ੍ਹ ਸਾਹਿਬ, ਰੂਪ ਨਰੇਸ਼:
ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਤੇ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਜਿਸ ਤੋਂ ਸਪਸ਼ਟ ਹੈ ਕਿ ਅਕਾਲੀ ਦਲ ਹੀ ਲੋਕਾਂ ਦੇ ਹਿਤਾਂ ਦੀ ਰਾਖੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਧੌਛੀ ਖੁਰਦ ਵਿਖੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜਗਤਾਰ ਸਿੰਘ ਤਾਰਾ ਬਧੌਛੀ ਖੁਰਦ ਨੂੰ ਜਿਲੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।ਸ. ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਝੂਠ ਦੀ ਹੱਦ ਹੋ ਚੁੱਕੀ ਹੈ ਅਤੇ ਸੂਬੇ ਦੇ ਲੋਕ ਇਸ ਦੀਆਂ ਰੋਜ਼ਾਨਾ ਦੀਆਂ ਗੱਪਾਂ ਤੋਂ ਪੂਰੀ ਤਰਹਾਂ ਦੁਖੀ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਮੋਰਚੇ ਲਗਾਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਚਾਰ ਸਾਲ ਕਿਸ ਤਰ੍ਹਾਂ ਲੰਘਾਏ ਹਨ ਇਹ ਲੋਕ ਹੀ ਜਾਣਦੇ ਹਨ ਜਿਸ ਤੋਂ ਤੰਗ ਹੋ ਕੇ ਲੋਕਾਂ ਨੇ ਪੱਕਾ ਮਨ ਬਣਾ ਲਿਆ ਹੈ ਤੇ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਸ ਮੌਕੇ ਨਗਰ ਨਿਵਾਸੀਆਂ ਵੱਲੋਂ ਬਲਜੀਤ ਸਿੰਘ ਭੁੱਟੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਬਾਘਾ ਬਧੌਛੀ ਕਲਾਂ,ਜਰਨੈਲ ਸਿੰਘ ਸਾਨੀਪੁਰ ਪ੍ਰਧਾਨ ਵੀ ਸੀ ਵਿੰਗ ਹਲਕਾ ਸ਼੍ਰੀ ਫਤਿਹਗੜ ਜਗਦੀਪ ਸਿੰਘ ਹੁਸੈਨਪੁਰ ਸਰਕਲ ਪ੍ਰਧਾਨ ਬਧੌਛੀ ਜਗਦੇਵ ਸਿੰਘ ਬਧੌਛੀ ਕਲਾਂ ਸਾਬਕਾ ਸਰਪੰਚ,ਬਲਜੀਤ ਸਿੰਘ ਸਾਬਕਾ ਪੰਚ ਪ੍ਰਧਾਨ ਵਾਲਮੀਕ ਸਮਾਜ, ਬਲਦੇਵ ਸਿੰਘ ਸਾਬਕਾ ਮੈਂਬਰ,ਗੁਰਮੇਲ ਸਿੰਘ ਸਾਬਕਾ ਸਰਪੰਚ,ਰਣਜੀਤ ਸਿੰਘ ਰੰਗੀ,ਬਾਬਾ ਅਮਰਜੀਤ ਸਿੰਘ,ਜਰਨੈਲ ਸਿੰਘ,ਪਰਮਵੀਰ ਸਿੰਘ,ਰਣਜੀਤ ਸਿੰਘ ਹਰਪ੍ਰੀਤ ਸਿੰਘ ਹੈਪੀ,ਰਾਣਾ ਸਿੰਘ ਪੰਚ,ਮਨਦੀਪ ਸਿੰਘ,ਜਸਵੀਰ ਸਿੰਘ ਜੱਸੀ ਆਦਿ ਹਾਜਰ ਸਨ।
——————————
This news is auto published from an agency/source and may be published as received.
