ਮੁੱਖ ਮੰਤਰੀ ਨੇ ਐਮਰਜੈਂਸੀ ਲਈ 508 ਨਵੇਂ ਵਾਹਣਾਂ ਨੂੰ ਹਰੀ ਝੰਡੀ ਦਿਤੀ

ਕਿਹਾ ਆਮ ਆਦਮੀ ਪਾਰਟੀ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰ ਰਹੀ ਹੈ : ਮਾਨ

ਧੂਰੀ/ ਸ਼ੇਰਪੁਰ, 31 ਮਾਰਚ (ਤਰਸੇਮ ਵਰਮਾ/ਨਰੇਸ਼ ਅਤਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੱਡਾ ਕੋਠੀ ਵਿਖੇ ਨਵੇਂ ਐਮਰਜੈਂਸੀ ਰਿਸਪਾਂਸ 508 ਵਾਹਣਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੇਬਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਬੱਚਨਵੱਧ ਹੈ ਅਤੇ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਹਜ਼ਾਰਾਂ ਵਿਅਕਤੀਆਂ ਦੀ ਜਾਨ ਬਚਾ ਚੁੱਕੀ ਹੈ ਅਤੇ ਐਕਸੀਡੈਂਟ ਵਿੱਚ ਮੋਤਾਂ ਦੀ ਗਿਣਤੀ ਘੱਟ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਲੋਕ ਜਦੋਂ ਆਪਣੇ ਮਸਲਿਆਂ ਦੇ ਹੱਲ ਲਈ 112 ਤੇ ਸੰਪਰਕ ਕਰਦੇ ਹਨ ਤਾਂ ਤੁਰੰਤ ਪੰਜਾਬ ਪੁਲਿਸ ਮੌਕੇ ਤੇ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਦੀ ਬਿਜਲੀ ਸਪਲਾਈ ਅੰਡਰਗਰਾਊਂਡ ਕਰ ਰਹੇ ਹਾਂ ਅਤੇ ਇਸ ਦੀ ਸ਼ੁਰੂਆਤ ਪਿੰਡ ਸਤੋਜ ਕਰ ਰਹੇ ਹਾਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿਚ ਰੋਜ਼ਾਨਾ ਨਿਊਜ਼ ਟਾਊਨ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਹੈ, 90 ਫ਼ੀ ਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਪਹੁੰਚਾਈ ਹੈ, 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਜਦਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਲੋੜ ਹੈ, ਸੁਖਬੀਰ ਸਿੰਘ ਬਾਦਲ ਪਿੰਡਾਂ ਵਿੱਚ ਤਾਸ਼ ਦੇ ਟੂਰਨਾਮੈਂਟ ਕਰਵਾਉਣ ਬਾਰੇ ਗੱਲਾਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਨੇ ਪੰਜਾਬ 'ਤੇ ਕਰਜ਼ੇ ਦਾ ਬੋਝ ਪਾਇਆ ਹੈ ਅਤੇ ਆਪਣੇ ਹਿੱਤਾਂ ਲਈ ਕੰਮ ਕੀਤਾ ਹੈ ਜਦਕਿ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਵਿਚੋਂ ਇਕ ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਪੰਜਾਬ ਦੇ ਫੰਡਾਂ ਨੂੰ ਰੋਕਣ ਅਤੇ ਨਾਲ ਹੀ ਧਰੁਵੀਕਰਨ ਦੀ ਰਾਜਨੀਤੀ ਰਾਹੀਂ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਲਈ ਵੀ ਆਲੋਚਨਾ ਕੀਤੀ। ਲੋਕ ਮਿਲਣੀ ਪ੍ਰੋਗਰਾਮ ਦੇ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਤੋਂ ਇਲਾਵਾ ਕਈ ਲੋਕ-ਪੱਖੀ ਪਹਿਲਕਦਮੀਆਂ ਪੇਸ਼ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਟੈਕਸਦਾਤਾਵਾਂ ਦੇ ਪੈਸੇ ਨੂੰ ਸਮਝਦਾਰੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ 'ਤੇ ਕੇਂਦ੍ਰਿਤ ਕਰਕੇ ਖਰਚ ਕੀਤਾ ਹੈ। ਆਉਣ ਵਾਲਾ ਬਜਟ ਲੋਕ ਪੱਖੀ ਪਹਿਲਕਦਮੀਆਂ 'ਤੇ ਵੀ ਕੇਂਦ੍ਰਿਤ ਹੋਵੇਗਾ ਤਾਂ ਜੋ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਜਨਤਕ ਫੰਡਾਂ ਦੀ ਸਾਵਧਾਨੀ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਅਤੇ ਦਿਨ ਵੇਲੇ ਬਿਜਲੀ ਸਪਲਾਈ ਵਰਗੀਆਂ ਵੱਡੀਆਂ ਪਹਿਲਕਦਮੀਆਂ ਨੇ ਘਰਾਂ ਅਤੇ ਕਿਸਾਨ ਭਾਈਚਾਰੇ ਨੂੰ ਮਹੱਤਵਪੂਰਨ ਰਾਹਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਅੱਜ ਪੰਜਾਬ ਦੇ 90 ਫ਼ੀ ਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਬੇਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਨਫ਼ਰਤ ਦਾ ਏਜੰਡਾ ਚਲਾਉਣ ਲਈ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਵਿੱਚ ਧਾਰਮਿਕ ਪਰਿਵਰਤਨ ਬਾਰੇ ਕੇਂਦਰੀ ਗ੍ਰਹਿ ਮੰਤਰੀ ਦਾ ਬਿਆਨ ਲੋਕਾਂ ਨੂੰ ਵੰਡਣ ਲਈ ਹੈ, ਜੋ ਭਾਜਪਾ ਦੀ ਰਣਨੀਤੀ ਹੈ। ਅਜਿਹੀ ਗੰਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਦੀ ਬਜਾਏ, ਕੇਂਦਰ ਸਰਕਾਰ ਨੂੰ ਪੰਜਾਬ ਦੇ ਬਣਦੇ ਫੰਡਾਂ ਦੇ ਹਿੱਸੇ ਨੂੰ ਰੋਕਣ ਦੀ ਬਜਾਏ ਪੰਜਾਬ ਨੂੰ ਫੰਡ ਜਾਰੀ ਕਰਨ ਲਈ ਉਦਾਰ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ, ਖੁਰਾਕ ਉਤਪਾਦਨ ਵਿੱਚ ਸਵੈ-ਨਿਰਭਰਤਾ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਪਰ ਫਿਰ ਵੀ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਰੱਖੇ ਗਏ ਦਿਹਾਤੀ ਵਿਕਾਸ ਫੰਡ ਅਤੇ ਹੋਰ ਫੰਡ ਰੋਕ ਦਿੱਤੇ ਹਨ, ਜਿਸ ਨਾਲ ਸੂਬੇ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਸਤੀਆਂ ਰਾਜਨੀਤੀਆਂ ਕਰਨ ਦੀ ਬਜਾਏ, ਕੇਂਦਰ ਸਰਕਾਰ ਨੂੰ ਤੁਰੰਤ ਫੰਡ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਵਿਕਾਸ ਤੇਜ਼ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਚੱਲ ਰਹੀ ਜੰਗ ਦੇ ਮੱਦੇਨਜ਼ਰ ਖਾੜੀ ਖੇਤਰ ਵਿੱਚ ਫਸੇ ਪੰਜਾਬੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਾਉਣ ਲਈ ਕੇਂਦਰ ਸਰਕਾਰ ਨਾਲ ਸੰਪਰਕ ਵਿੱਚ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਇਸ ਲਈ ਨਕਾਰ ਦਿੱਤਾ ਹੈ ਕਿਉਂਕਿ ਉਹਨਾਂ ਨੇ ਲੋਕ ਭਲਾਈ ਦੀ ਥਾਂ ਪਰਿਵਾਰਿਕ ਹਿਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਦਾ ਰਵਾਇਤੀ ਰਾਜਨੀਤਿਕ ਪਾਰਟੀਆਂ ਤੋਂ ਮੋਹ ਟੁੱਟ ਗਿਆ ਹੈ ਕਿਉਂਕਿ ਉਹਨਾਂ ਦੀਆਂ ਨੀਤੀਆਂ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀਆਂ ਹਨ। ਪਿਛਲੇ ਹੁਕਮਰਾਨ ਪੰਜਾਬ ਅਤੇ ਪੰਜਾਬੀਆਂ ਦੀ ਥਾਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਇਸ ਕਰਕੇ ਲੋਕਾਂ ਨੇ ਉਹਨਾਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡੀਜੀਪੀ ਪੰਜਾਬ ਪੁਲਿਸ ਗੋਰਵ ਯਾਦਵ, ਮੁੱਖ ਮੰਤਰੀ ਦੇ ਓ ਐਸ ਡੀ ਸੁਖਬੀਰ ਸਿੰਘ ਸੁੱਖੀ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕ ਨਰਿੰਦਰ ਕੌਰ ਭਰਾਜ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਇੰਚਾਰਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਇੰਚਾਰਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ, ਜਸਵੀਰ ਸਿੰਘ ਜੱਸੀ ਸੇਖੋਂ ਮੈਂਬਰ ਫੂਡ ਕਮਿਸ਼ਨ ਪੰਜਾਬ, ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ, ਹਰਜਿੰਦਰ ਸਿੰਘ ਕਾਂਝਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਛਪਾਲ ਸਿੰਘ ਭੁੱਲਰਹੇੜੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਣਜੋਧ ਸਿੰਘ ਕਾਂਝਲਾ ਚੇਅਰਮੈਨ ਬਲਾਕ ਸੰਮਤੀ ਧੂਰੀ, ਅਮਰਦੀਪ ਸਿੰਘ ਧਾਂਦਰਾ ਬਲਾਕ ਸੰਮਤੀ ਮੈਂਬਰ, ਰਮਨਦੀਪ ਸਿੰਘ ਧੂਰੀ ਅਧਿਕਾਰੀ ਮੁੱਖ ਸਹਾਇਤਾ ਕੇਂਦਰ, ਅੰਮ੍ਰਿਤਪਾਲ ਸਿੰਘ ਸਰਪੰਚ ਘਨੋਰੀ ਕਲਾਂ, ਸਰਪੰਚ ਦਵਿੰਦਰ ਸਿੰਘ ਧੂਰਾ, ਸਰਪੰਚ ਗੋਪਾਲ ਕ੍ਰਿਸ਼ਨ ਪਾਨੀ ਬੇਨੜਾ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਆਪ ਆਗੂ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *