‘ ਆਪ ‘ ਦੀ ਸਰਕਾਰ ਤੋਂ ਹਰੇਕ ਵਰਗ ਦੁੱਖੀ, ਲੋਕ ਆਉਂਦੀਆਂ ਚੋਣਾਂ ਵਿੱਚ ਸਬਕ ਸਿਖਾਉਣ ਲਈ ਤਿਆਰ – ਭੁੱਟਾ

ਹਲਕੇ ਦੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਤੁਰਨ ਦਾ ਫੈਸਲਾ

ਫਤਹਿਗੜ੍ਹ ਸਾਹਿਬ, 01 ਅਪ੍ਰੈਲ (ਰੂਪ ਨਰੇਸ਼):

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਨੂੰ ਉਸ ਸਮੇਂ ਕਾਮਯਾਬੀ ਹਾਸਿਲ ਹੋਈ ਜਦੋਂ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਪ੍ਰੇਰਨਾ ਸਦਕਾ ਕਰਨਵੀਰ ਸਿੰਘ ਢੋਲਾ, ਰਣਦੀਪ ਸਿੰਘ ਰਿਉਣਾ ਭੋਲਾ, ਦਲਵੀਰ ਸਿੰਘ ਖਾਨਪੁਰ, ਰਜਿੰਦਰ ਸਿੰਘ ਮਾਨ, ਪ੍ਰਦੀਪ ਸਿੰਘ ਸੰਧੂ, ਜਿੰਦਰ ਸਿੰਘ, ਸਹਿਜਪ੍ਰੀਤ ਸਿੰਘ, ਰਾਜਵੀਰ ਸਿੰਘ, ਸੁਰਿੰਦਰ ਸਿੰਘ ਬਰਾਸ, ਸੁਖ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਤੁਰਨ ਦਾ ਭਰੋਸਾ ਦਿੱਤਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਹਰੇਕ ਵਰਗ ਦੇ ਦੁੱਖੀ ਹੋ ਚੁੱਕੇ ਹਨ ਕਿਉਂਕਿ ਇਸ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਜ਼ਮੀਨ ਅਸਮਾਨ ਜਿੰਨਾ ਫਰਕ ਹੈ। ਇਸ ਸਰਕਾਰ ਦੇ ਖੋਖਲੇ ਦਾਅਵਿਆਂ ਤੋਂ ਦੁੱਖੀ ਹੋਏ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਜਾ ਚਖਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿੱਚ ਬਹੁਤ ਵੱਡੀ ਪੱਧਰ ਤੇ ਲੋਕਾਂ ਦਾ ਸਾਥ ਮਿਲ ਰਿਹਾ ਹੈ ਅਤੇ ਹੁਣ ਹਲਕੇ ਦੇ ਨੌਜਵਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਤੁਰਨ ਦੇ ਕੀਤੇ ਫੈਸਲੇ ਨੇ ਪਾਰਟੀ ਨੂੰ ਬਹੁਤ ਵੱਡੀ ਮਜਬੂਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸ਼ਕਤੀ ਬਹੁਤ ਤਾਕਤਵਰ ਹੁੰਦੀ ਹੈ ਅਤੇ ਹੁਣ ਇਹ ਸ਼ਕਤੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੈ। ਜਿਸ ਤੋਂ ਸਪਸ਼ਟ ਹੈ ਕਿ ਸੂਬੇ ਅੰਦਰ ਅਗਲੀ ਸਰਕਾਰ ਅਕਾਲੀ ਦਲ ਦੀ ਹੋਵੇਗੀ।ਸ. ਭੁੱਟਾ ਨੇ ਕਿਹਾ ਕਿ ਅਫਸੋਸ਼ ਦੀ ਗੱਲ ਹੈ ਕਿ ਸਰਕਾਰ ਦੇ ਮੁੱਖ ਮੰਤਰੀ ਸਮੇਤ ਇਸ ਦੇ ਮੰਤਰੀ ਹਮੇਸ਼ਾਂ ਢਿੰਡੋਰਾ ਪਿਟਦੇ ਰਹੇ ਕਿ ਖਜਾਨੇ ਵਿੱਚ ਬਹੁਤ ਪੈਸੇ ਹਨ ਪ੍ਰੰਤੂ ਮੁਲਾਜਮਾਂ ਦੇ ਮਹਿੰਗਾਈ ਭੱਤੇ ਦੀ ਅਦਾਇਗੀ ਲਈ ਸਰਕਾਰ ਵੱਲੋਂ ਲਿਖ ਕੇ ਦਿੱਤਾ ਗਿਆ ਕਿ ਸਰਕਾਰੀ ਖਜਾਨੇ ਵਿੱਚ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਪਣੇ ਇਸ਼ਤਿਹਾਰਾਂ ਲਈ ਤਾਂ ਅਰਬਾਂ ਰੁਪਏ ਫਜੂਲ ਖਰਚ ਕਰ ਰਹੀ ਹੈ ਤੇ ਮੁਲਾਜਮਾਂ ਲਈ ਖਜਾਨਾ ਖਾਲੀ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਖਜਾਨਾ ਭਰਿਆ ਹੋਣ ਦੇ ਦਾਅਵੇ ਝੂਠ ਸਨ ਜਾਂ ਮੁਲਾਜਮਾਂ ਦੇ ਬੁਨਿਆਦੀ ਹੱਕ ਦੀ ਅਦਾਇਗੀ ਲਈ ਖਜਾਨਾ ਖਾਲੀ ਹੋਣ ਬਾਰੇ ਮਾਣਯੋਗ ਅਦਾਲਤ ਵਿੱਚ ਦਿੱਤਾ ਗਿਆ ਹਲਫੀਆ ਬਿਆਨ। ਮੁੱਖ ਮੰਤਰੀ ਨੂੰ ਇਸ ਦਾ ਜਵਾਬ ਜਰੂਰ ਦੇਣਾ ਚਾਹੀਦਾ ਹੈ।ਇਸ ਮੌਕੇ ਸੁਖਵਿੰਦਰ ਸਿੰਘ ਸਰਹਿੰਦ ਬਲਜੀਤ ਸਿੰਘ ਖਾਲਸਾ ਜਰਨੈਲ ਸਿੰਘ ਖਾਲਸਾ ਪ੍ਰਧਾਨ ਬੀਸੀ ਵਿੰਗ, ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *