
ਡੀ.ਐਮ. ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ
ਅੰਮ੍ਰਿਤਸਰ, 1 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ) : ਤਿੰਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਤੌਰ ਉੱਤੇ ਖੁਦਕੁਸ਼ੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ । ਇਸ ਮਾਮਲੇ ਵਿਚ ਪੁਲਿਸ ਐੱਫ.ਆਈ.ਆਰ. ਵਿਚ ਮੁੱਖ ਮੁਲਜ਼ਮ ਵਜੋਂ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ।
——————————
This news is auto published from an agency/source and may be published as received.
