
ਕਿਹਾ, ਸ਼੍ਰੋਮਣੀ ਕਮੇਟੀ ਨੂੰ ਫਾਂਸੀ ਸਬੰਧੀ ਅਪੀਲ ਵਾਪਸ ਲੈਣ ਦਾ ਆਦੇਸ਼ ਦਿਤਾ ਜਾਵੇ
ਪਟਿਆਲਾ, 1 ਅਪ੍ਰੈਲ (ਰਾਜਿੰਦਰ ਸਿੰਘ ਥਿੰਦ) : ਕੇਂਦਰੀ ਜੇਲ ਪਟਿਆਲਾ ’ਚ ਲੰਬੇ ਅਰਸੇ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਵਾਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਵਾਲੀ ਸ਼੍ਰੋਮਣੀ ਕਮੇਟੀ ਵਲੋਂ ਦਾਇਰ ਕੀਤੀ ਪਟੀਸ਼ਨ ਨੂੰ 10 ਦਿਨਾਂ ਦੇ ਅੰਦਰ ਵਾਪਸ ਲੈਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕਰਨ ਦੀ ਅਪੀਲ ਕੀਤੀ ਹੈ। ਜਥੇਦਾਰ ਗੜਗੱਜ ਨੂੰ ਲਿਖੇ ਪੰਜ ਸਫਿਆਂ ਦੇ ਪੱਤਰ ਵਿਚ ਭਾਈ ਰਾਜੋਆਣਾ ਨੇ ਕਿਹਾ ਹੈ ਕਿ 14 ਸਾਲ ਪਹਿਲਾਂ 2012 ਵਿਚ ਅਕਾਲ ਤਖਤ ਸਾਹਿਬ ਦੀ ਹਦਾਇਤ ’ਤੇ ਹੀ ਸ਼੍ਰੋਮਣੀ ਕਮੇਟੀ ਵਲੋਂ ਉਕਤ ਅਪੀਲ ਦਾਇਰ ਕੀਤੀ ਗਈ ਸੀ ਪਰ ਹੁਣ ਸ਼੍ਰੋਮਣੀ ਕਮੇਟੀ ਨੂੰ ਇਹ ਅਪੀਲ ਵਾਪਸ ਲੈਣ ਦਾ ਆਦੇਸ਼ ਜਾਰੀ ਕਰਕੇ ਹੁਕਮਰਾਨਾਂ ਵਲੋਂ ਕੀਤੀ ਜਾ ਰਹੀ ਬੇਇਨਸਾਫੀ ਤੇ ਇਤਿਹਾਸ ਦੀ ਮੋਹਰ ਲਗਾਈ ਜਾਵੇ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਵੀ ਭਾਈ ਰਾਜੋਆਣਾ ਦਾ ਉਕਤ ਪੱਤਰ ਜਥੇਦਾਰ ਸਾਹਿਬ ਨੂੰ ਮਿਲਣ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਜਥੇਦਾਰ ਸਾਹਿਬ ਵਲੋਂ ਇਸ ਮਾਮਲੇ ਸੰਬੰਧੀ ਵਿਚਾਰ ਵਟਾਂਦਰਾ ਕਰਕੇ ਜਲਦ ਕਾਰਵਾਈ ਕੀਤੀ ਜਾਵੇਗੀ।
——————————
This news is auto published from an agency/source and may be published as received.
