ਰਾਮਪੁਰਾ ਫੂਲ ਦੀ ਬਲਾਕ ਸਮਿਤੀ ਚੋਣ ਅਕਾਲੀ ਦਲ ਨੇ ਜਿੱਤੀ 10 ਵੋਟਾਂ ਲੈ ਕੇ ਚੇਅਰਮੈਨ ਤੇ ਉਪ ਚੇਅਰਮੈਨ ਬਣੇ

ਰਾਮਪੁਰਾ ਫੂਲ, 1 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ) : ਰਮਾਪੁਰਾ ਫੂਲ ਬਲਾਕ ਸੰਮਤੀ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਝੰਡਾ ਗੱਡ ਦਿੱਤੀ ਹੈ। ਅਕਾਲੀ ਦਲ ਦੀ ਉਮੀਦਵਾਰ ਮਨਦੀਪ ਕੌਰ ਨੂੰ ਚੇਅਰਮੈਨ ਚੁਣ ਲਿਆ ਗਿਆ ਹੈ ਜਦਕਿ ਵਾਈਸ ਚੇਅਰਮੈਨ ਵੱਜੋਂ ਕਿਰਨਦੀਪ ਕੌਰ ਨੇ ਜਿੱਤ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਚੋਣਾਂ ਦੌਰਾਨ ਅਕਾਲੀ ਦਲ ਦੇ ਹੱਕ 'ਚ ਕੁੱਲ 10 ਵੋਟਾਂ ਪਈਆਂ। ਜ਼ਿਕਰਯੋਗ ਹੈ ਕਿ ਇਹ ਚੋਣਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ 'ਤੇ ਹੋਈਆਂ ਕਿਉਂਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ 'ਚ ਧੱਕੇਸ਼ਾਹੀ ਦਾ ਇਲਜ਼ਾਮ ਲਾਇਆ ਗਿਆ ਸੀ, ਜਿਸ 'ਤੇ ਚੋਣਾਂ ਨੂੰ ਰੱਦ ਕਰਨਾ ਪਿਆ ਸੀ। ਉਪਰੰਤ ਹਾਈ ਕੋਰਟ ਵੱਲੋਂ ਅੱਜ 1 ਅਪ੍ਰੈਲ ਨੂੰ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਬਲਾਕ ਸੰਮਤੀ ਦੀ ਚੋਣ ਲਈ ਕੁੱਲ 18 ਮੈਂਬਰ ਸਨ ਜਿਨ੍ਹਾਂ ਵਿੱਚ 10 ਮੈਂਬਰ ਅਕਾਲੀ ਦਲ, 5 ਆਮ ਆਦਮੀ ਪਾਰਟੀ ਅਤੇ ਇਕ ਮੈਂਬਰ ਆਜ਼ਾਦ ਜਦਕਿ ਦੋ ਕਾਂਗਰਸ ਦੇ ਸਨ। ਪਹਿਲਾਂ ਤਿੰਨ ਵਾਰ ਚੋਣ ਰੱਦ ਹੋ ਚੁੱਕੀ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਸੀ। ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਦੀ ਵੱਡੀ ਜਿੱਤ ਦੱਸਿਆ ਹੈ। ਉਹਨਾਂ ਕਿਹਾ ਕਿ ਸਾਰੀਆਂ ਪਾਰਟੀਆਂ ਅਕਾਲੀ ਦਲ ਦੇ ਉਲਟ ਇਕੱਠੀਆਂ ਹੋ ਗਈਆਂ ਸਨ, ਜਿਸ ਕਰਕੇ ਉਹਨਾਂ ਨਾਲ ਧੱਕੇਸ਼ਾਹੀ ਵੀ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ, ਜਿਸ ਕਰਕੇ ਅੱਜ ਨਿਰਪੱਖ ਚੋਣ ਹੁਣ ਨਾਲ ਅਕਾਲੀ ਦਲ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਚੁਣੇ ਗਏ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *