
ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ
ਬੱਸੀ ਪਠਾਣਾਂ, 06 ਅਪ੍ਰੈਲ :
ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਅੱਜ ਬੱਸੀ ਪਠਾਣਾ ਦੇ ਵਾਰਡ ਨੰਬਰ 8 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 49 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਦਰਸ਼ਨ ਕਰਨਗੇ ਅਤੇ ਸਰਕਾਰ ਵੱਲੋਂ ਯਾਤਰੀਆਂ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਮੌਜੂਦ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਤੋਂ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਇਸ ਪਰਉਪਕਾਰੀ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜਪੁਰੀ, ਇੰਦਰਜੀਤ ਸਿੰਘ. ਜਸਵਿੰਦਰ ਸਿੰਘ ਅਮ੍ਰਿਤਪਾਲ ਬਾਜਵਾ ਰਾਜਵੰਤ ਸਿੰਘ ਅਮਰੀਕ ਸਿੰਘ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਸ਼ਰਧਾਲੂ ਹਾਜ਼ਰ ਸਨ।
——————————
This news is auto published from an agency/source and may be published as received.
