ਵਿਧਾਇਕ ਲਖਬੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਲਖਬੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ 09 ਅਪ੍ਰੈਲ :

ਪੰਜਾਬ ਸਰਕਾਰ ਮਿਹਨਤੀ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ਼੍ਰੀ ਲਖਬੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਹੁਣ ਵੀ ਰਾਜ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੋਵੇਗੀ।

ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜਦੂਰਾਂ ਦੀ ਸਹੂਲਤ ਲਈ ਹਰੇਕ ਯਤਨ ਕਰ ਰਹੀ ਹੈ ਤਾਂ ਜੋ ਇਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਇਸ ਮੌਕੇ ਅਨਾਜ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜਤੀਆਂ ਤੇ ਖੇਤ ਮਜਦੂਰਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ।

ਵਿਧਾਇਕ ਨੇ ਹੋਰ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲਾ ਸਾਫ ਸੁਥਰਾ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾਂ, ਬਿਜਲੀ ਸਪਲਾਈ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਮੰਡੀਆਂ ਵਿੱਚ ਲੋੜ ਅਨੁਸਾਰ ਬਾਰਦਾਨਾਂ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਖਰੀਦੀ ਗਈ ਫਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਲੈ ਕੇ ਆਉਣ, ਜਿਸ ਨਾਲ ਖਰੀਦ ਦੀ ਪ੍ਰਕਿਰਿਆ ਤੇਜ਼ੀ ਨਾਲ ਹੋ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ ਦੀ ਪੂਰੀ ਖਰੀਦ ਯਕੀਨੀ ਬਣਾਈ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਗੁਰਵਿੰਦਰ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ, ਕੇਵਲ ਸਿੰਘ ਡੀ.ਐਫ. ਐਸ.ਓ ਫਤਿਹਗੜ੍ਹ ਸਾਹਿਬ, ਭਵਨਜੀਤ ਸਿੰਘ ਇੰਸਪੈਕਟਰ ਸਰਹੰਦ ਮੰਡੀ, ਗੁਰਪ੍ਰੀਤ ਸਿੰਘ ਇੰਸਪੈਕਟਰ ਪਨਸਪ ਮੰਡੀ, ਜਿਲਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭਟਮਾਜਰਾ, ਆੜਤੀ ਐਸੋਸੀਏਸ਼ਨ ਸਰਹੰਦ ਮੰਡੀ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਆੜਤੀ ਐਸੋਸੀਏਸ਼ਨ ਮੂਲੇਪੁਰ ਦੇ ਪ੍ਰਧਾਨ ਐਡਵੋਕੇਟ ਰਾਜੇਸ਼ ਉਪਲ, ਕੁਲਦੀਪ ਸਿੰਘ ਸੋਡਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਸਰਹਿੰਦ, ਸੁਖਵਿੰਦਰ ਸਿੰਘ ਜਗਜੀਤ ਸਿੰਘ ਰਿਉਣਾ ਅਤੇ ਹੋਰ ਆਗੂ ਤੇ ਅਧਿਕਾਰੀ ਮੌਜੂਦ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *