ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਵ-ਨਿਯੁਕਤ ਪ੍ਰਧਾਨਾਂ ਨੂੰ ਕੀਤਾ ਸਨਮਾਨਿਤ:
ਫ਼ਤਿਹਗੜ੍ਹ ਸਾਹਿਬ:9 ਅਪ੍ਰੈਲ
ਕਾਂਗਰਸ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਤਹਿਤ ਹਲਕਾ ਫ਼ਤਿਹਗੜ੍ਹ ਸਾਹਿਬ ਵਿੱਚ ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਵਜੋਂ ਗੁਰਮੁੱਖ ਸਿੰਘ ਪੰਡਰਾਲੀ ਅਤੇ ਬਲਾਕ ਕਾਂਗਰਸ ਖੇੜਾ ਦੇ ਪ੍ਰਧਾਨ ਵਜੋਂ ਗੁਰਬਰਿੰਦਰ ਸਿੰਘ ਭਗੜਾਣਾ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਦੋਵੇਂ ਨਵ-ਨਿਯੁਕਤ ਪ੍ਰਧਾਨਾਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਸ੍ਰੀ ਨਾਗਰਾ ਨੇ ਕਿਹਾ ਕਿ ਗੁਰਮੁੱਖ ਸਿੰਘ ਪੰਡਰਾਲੀ ਅਤੇ ਗੁਰਬਰਿੰਦਰ ਸਿੰਘ ਭਗੜਾਣਾ ਦੋਵੇਂ ਹੀ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਅਤੇ ਨਿਭਾਉਣ ਵਾਲੇ ਵਰਕਰ ਹਨ। ਉਨ੍ਹਾਂ ਦੇ ਤਜਰਬੇ ਦਾ ਲਾਭ ਪਾਰਟੀ ਨੂੰ ਜ਼ਰੂਰ ਮਿਲੇਗਾ। ਸ. ਨਾਗਰਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਮਜ਼ਬੂਤ ਢਾਂਚਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਨਵੇਂ ਨਿਯੁਕਤ ਪ੍ਰਧਾਨ ਇਸ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਆਸਾਂ ਤੇ ਉਮੀਦਾਂ ’ਤੇ ਖਰੀ ਉਤਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੀ ਰਹੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਪ੍ਰਧਾਨ ਆਪਣੇ-ਆਪਣੇ ਇਲਾਕਿਆਂ ਵਿੱਚ ਵਰਕਰਾਂ ਨੂੰ ਇਕੱਠਾ ਕਰਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਨਿਸ਼ਠਾਵਾਨ ਵਰਕਰਾਂ ਨੂੰ ਮੌਕਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਯੋਗ ਅਹੁੱਦੇ ਦੇ ਕੇ ਸਨਮਾਨਿਤ ਕੀਤਾ ਹੈ। ਦੋਵੇਂ ਆਗੂ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਪਿੰਡਾਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਨੂੰ ਆਪਣੀ ਪਹਿਲ ਬਣਾਉਣਗੇ। ਇਸ ਮੌਕੇ ਦੋਵੇਂ ਨਵ-ਨਿਯੁਕਤ ਪ੍ਰਧਾਨਾਂ ਨੇ ਕਾਂਗਰਸ ਹਾਈਕਮਾਨ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ,ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਬੀਬੀ ਮਨਦੀਪ ਕੌਰ ਨਾਗਰਾ,ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ,ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ,ਮਾਸਟਰ ਰਵਿੰਦਰ ਸਿੰਘ ਹਰੀਪੁਰ ਆਦਿ ਹਾਜ਼ਰ ਸਨ।
ਕੈਪਸ਼ਨ :ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਸਨਮਾਨਿਤ ਕਰਦੇ ਹੋਏ।
——————————
This news is auto published from an agency/source and may be published as received.
