
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਵਿਧਾਇਕ ਰਾਏ ਨੇ ਪਿੰਡ ਲਟੌਰ ਵਿਖੇ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਫ਼ਤਹਿਗੜ੍ਹ ਸਾਹਿਬ 13 ਅਪ੍ਰੈਲ
ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਰਕਾਰੀ ਹਾਈ ਸਕੂਲ ਲਟੌਰ ਵਿਖੇ ਚੰਗੇ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਸਿੱਖਿਆ ਖੇਤਰ ਵਿੱਚ ਇਤਿਹਾਸਕ ਫੈਸਲੇ ਕੀਤੇ ਹਨ, ਜਿਸਦੇ ਨਤੀਜਿਆਂ ਵੱਜੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਪੰਜਾਬ ਸਰਕਾਰ ਨੇ 2022 ਤੋਂ 2026 ਤੱਕ ਸਿੱਖਿਆ ਲਈ ਲਗਭਗ 85 ਤੋਂ 90 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ। ਹਰ ਸਾਲ ਸਿੱਖਿਆ ਲਈ ਕਰੀਬ 20 ਤੋਂ 25 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ।
ਵਿਧਾਇਕ ਰਾਏ ਨੇ ਕਿਹਾ ਕਿ ਇਸ ਬਜਟ ਵਿੱਚ ਵੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਸਮੇਤ ਸਕੂਲਾਂ ਦੀ ਨੁਹਾਰ ਬਦਲਣ ਲਈ ਫੰਡ ਜਾਰੀ ਕੀਤੇ ਗਏ, ਜਿਸ ਨਾਲ ਨਵੇਂ ਕਮਰੇ ਬਣੇ ਅਤੇ ਪੁਰਾਣੀਆਂ ਇਮਾਰਤਾਂ ਦੀ ਸੁਧਾਰ ਕੀਤਾ ਗਿਆ। ਸਮਾਰਟ ਕਲਾਸਰੂਮ ਅਤੇ ਲਾਇਬ੍ਰੇਰੀਆਂ, ਲੈਬੋਰਟਰੀਆਂ ਅਤੇ ਖੇਡ ਸਹੂਲਤਾਂ ਲਈ ਵੀ ਖਾਸ ਫੰਡ ਜਾਰੀ ਹੋਏ। ਇਸ ਤੋਂ ਇਲਾਵਾ ਸਕੂਲ ਆਫ ਐਮੀਨੈਸ ਲਈ ਵੀ ਵੱਖਰਾ ਬਜਟ ਰੱਖਿਆ ਗਿਆ। ਅਧਿਆਪਕਾਂ ਦੀ ਸਿਖਲਾਈ ‘ਤੇ ਵੀ ਖਾਸ ਧਿਆਨ ਦਿੱਤਾ ਗਿਆ। ਇਹ ਸਾਰੇ ਕਦਮ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਵੱਲ ਇੱਕ ਵੱਡੀ ਉਪਲੱਬਧੀ ਸਾਬਤ ਹੋ ਰਹੇ।
ਉਨਾ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲ ਵਧੀਆ ਬਣ ਚੁੱਕੇ ਹਨ, ਜਿੱਥੇ ਵਿਦਿਆਰਥੀਆਂ ਦੀ ਸਿੱਖਿਆ ਵੱਲ ਖਾਸ ਧਿਆਨ ਦਿੱਤਾ ਜਾਂਦਾ ਹੈ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੇ ਵਿੱਚ ਦਾਖਲ ਕਰਵਾਉਣ। ਉਹਨਾਂ ਸੂਬਾ ਵਾਸੀਆਂ ਨੂੰ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਵੀ ਦਿੱਤੀਆਂ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ ਬਣਾਏ ਗਏ ਕਾਨੂੰਨ ਲਈ ਵੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਸਰਪੰਚ ਰੋਹਿਤ ਸਿੰਗਲਾ, ਸਾਬਕਾ ਸਰਪੰਚ ਹਰਨੇਕ ਸਿੰਘ, ਰਣਜੀਤ ਸਿੰਘ, ਬਹਾਦਰ ਅਲੀ, ਬਲਜੀਤ ਸਿੰਘ, ਰਣਧੀਰ ਸਿੰਘ, ਅਧਿਆਪਕ ਦਰਬਾਰਾ ਸਿੰਘ, ਸਟੇਟ ਅਵਾਰਡੀ ਨੌਰੰਗ ਸਿੰਘ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਬਿੱਟਾ, ਸਤੀਸ਼ ਲਟੋਰ, ਗੁਰਮੀਤ ਸਿੰਘ, ਗਿਆਨੀ ਸੁਖਦੇਵ ਸਿੰਘ, ਗਿਆਨ ਸਿੰਘ, ਮੁੱਖ ਅਧਿਆਪਕ ਦਲਵਾਰਾ ਸਿੰਘ, ਅਧਿਆਪਕ ਰੂਬੀ ਖੁੱਲਰ, ਅਧਿਆਪਕਾ ਰੀਟਾ ਅਤੇ ਬੱਚਿਆਂ ਦੇ ਮਾਪੇ ਵੱਧ ਚੜ ਕੇ ਪਹੁੰਚੇ।
——————————
This news is auto published from an agency/source and may be published as received.
