
ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਂਟ ਸਿੱਖਿਆ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਹੀ ਸਮਾਜਕ ਤਰੱਕੀ ਸੰਭਵ- ਵਿਧਾਇਕ ਰਾਏ ਕਿਹਾ, ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ
ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ :
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਬੀ.ਆਰ ਅੰਬੇਡਕਰ ਦੀ 135ਵੀਂ ਜਯੰਤੀ ਮੌਕੇ ਉਨ੍ਹਾਂ ਦੀ ਪ੍ਰਤਿਮਾ ਤੇ ਹਲਕਾ ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਵਿਧਾਇਕ ਲਖਬੀਰ ਸਿੰਘ ਰਾਏ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ।
ਵਿਧਾਇਕ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਆਪਣੇ ਜੀਵਨ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਅਧਿਕਾਰਾਂ ਅਤੇ ਸਿੱਖਿਆ ਦੇ ਮੌਕਿਆਂ ਦੇ ਕਾਰਨ ਹੀ ਉਹ ਉੱਚੀ ਪੜ੍ਹਾਈ ਕਰਕੇ ਵਕੀਲ ਬਣੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ।

ਇਸ ਮੌਕੇ ਏ.ਐਸ.ਆਈ ਬਲਜਿੰਦਰ ਸਿੰਘ, ਐਡਵੋਕੇਟ ਹਰਕਮਲ ਸਿੰਘ, ਰਜੇਸ਼ ਕੁਮਾਰ, ਰਜੇਸ਼ ਉੱਪਲ, ਹੈਪੀ ਭੈਣੀ, ਦਵਿੰਦਰ ਸਿੰਘ, ਹਰਬੰਸ ਸਿੰਘ, ਹਰਜੀਤ ਸਿੰਘ, ਅਸੀਸ ਅੱਤਰੀ ਬੰਟੂ ਮਹੱਦੀਆਂ, ਦਿਲਪ੍ਰੀਤ ਸਿੰਘ ਭੱਟੀ, ਬਿੱਟੂ ਸੂਦ, ਸਰਪੰਚ ਰਣਜੋਧ ਸਿੰਘ, ਮਨਦੀਪ ਸਿੰਘ ਪੋਲਾ, ਸਤੀਸ਼ ਲੁਟੌਰ, ਮਾਨਵ ਟਿਵਾਣਾ ਤੋਂ ਇਲਾਵਾ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂ ਮੌਜੂਦ ਸਨ।
——————————
This news is auto published from an agency/source and may be published as received.
