ਕਾਂਗਰਸ ਹਮੇਸ਼ਾ ਸੰਵਿਧਾਨ ਦੀ ਰੱਖਿਆ ਲਈ ਵਚਨਬੱਧ—ਸੁਰਿੰਦਰ ਸਿੰਘ ਰਾਮਗੜ੍ਹ

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਫ਼ਤਿਹਗੜ੍ਹ ਸਾਹਿਬ ਵਿਖੇ ਕਾਂਗਰਸ ਵੱਲੋਂ ਨਮਨ

ਫ਼ਤਿਹਗੜ੍ਹ ਸਾਹਿਬ:14 ਅਪ੍ਰੈਲ (ਰੂਪ ਨਰੇਸ਼):

ਜਿਲ੍ਹਾ ਕਾਂਗਰਸ ਕਮੇਟੀ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਅਤੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਹਾਜ਼ਰੀ ਵਿੱਚ ਅੱਜ ਭਾਰਤ ਦੇ ਮਹਾਨ ਸੰਵਿਧਾਨ ਨਿਰਮਾਤਾ ਅਤੇ ਦਲਿਤਾਂ ਦੇ ਹੱਕਾਂ ਦੇ ਰੱਖਵਾਲੇ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਵੱਲੋਂ ਉਨ੍ਹਾਂ ਨੂੰ ਨਮਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਸਮਾਜਿਕ ਨਿਆਂ, ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ ਅਤੇ ਡਾ. ਅੰਬੇਡਕਰ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਡਾ. ਅੰਬੇਡਕਰ ਜੀ ਨੇ ਆਪਣੇ ਜੀਵਨ ਵਿੱਚ ਅਨਿਆਂ ਅਤੇ ਭੇਦਭਾਵ ਦੇ ਖਿਲਾਫ਼ ਡੱਟ ਕੇ ਸੰਘਰਸ਼ ਕਰਦਿਆਂ ਪਿੱਛੜੇ ਵਰਗਾਂ ਨੂੰ ਇਜ਼ਜ਼ਤ ਅਤੇ ਅਧਿਕਾਰ ਦਿਵਾਏ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕੁਝ ਤਾਕਤਾਂ ਸੰਵਿਧਾਨਕ ਮੁੱਲਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸਦਾ ਡੱਟ ਕੇ ਮੁਕਾਬਲਾ ਕਰਨਾ ਹਰ ਜਾਗਰੂਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਹੋਰ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਡਾ. ਅੰਬੇਡਕਰ ਦੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਅਤੇ ਸਮਾਜਿਕ ਬਦਲਾਅ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸੰਵਿਧਾਨ ਦੀ ਰੱਖਿਆ ਅਤੇ ਹਰ ਵਰਗ ਨੂੰ ਬਰਾਬਰੀ ਦੇ ਅਧਿਕਾਰ ਦਿਵਾਉਣ ਲਈ ਸੰਘਰਸ਼ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਇਕੱਠੇ ਹੋ ਕੇ ਸਮਾਜ ਵਿੱਚ ਫੈਲੀ ਅਸਮਾਨਤਾਵਾਂ ਨੂੰ ਖਤਮ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦਲਿਤਾਂ, ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨਾ ਕਾਂਗਰਸ ਦੀ ਪਹਿਲੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਪਾਰਟੀ ਹਮੇਸ਼ਾ ਮੈਦਾਨ ਵਿੱਚ ਰਹੇਗੀ। ਇਸ ਦੌਰਾਨ ਡਾ. ਅੰਬੇਡਕਰ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੇ ਚਿੱਤਰ ’ਤੇ ਫੁੱਲ ਮਾਲਾ ਅਰਪਿਤ ਕੀਤੀ ਗਈ ਅਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੰਕਲਪ ਲਿਆ ਗਿਆ। ਇਸ ਮੌਕੇ ਵੱਖ-ਵੱਖ ਫਰੰਟਲ ਸੰਗਠਨਾਂ,ਸੇਵਾ ਦਲ,ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ. ਸੀ ਸੈੱਲ, ਬੀ.ਸੀ ਸੈੱਲ ਤੇ ਜਿਲ੍ਹਾ ਕਾਂਗਰਸ ਕਮੇਟੀ,ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਯੂਥ ਵਰਕਰਾਂ ਅਤੇ ਸਥਾਨਕ ਨਿਵਾਸੀ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *