ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਅੱਜ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਫਤਹਿਗੜ੍ਹ ਸਾਹਿਬ,16 ਅਪ੍ਰੈਲ
ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 127 ਵਿਖੇ 17 ਅਪ੍ਰੈਲ ਸਵੇਰੇ 10.30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਾਈਵੇਟ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਨੋਕਰੀ ਦੀ ਚੋਣ ਲਈ ਉਮੀਦਵਾਰ ਬਾਰਵੀ ਅਤੇ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਸ਼ਨ ਪਾਸ ਹੋਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਨਾਲ ਆਪਣਾ ਬਾਇਓ-ਡਾਟਾ, ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਆਧਾਰ ਕਾਰਡ ਲੈ ਕੇ ਨਿਸ਼ਚਿਤ ਸਮੇਂ 'ਤੇ ਪਹੁੰਚਣ।
——————————
This news is auto published from an agency/source and may be published as received.
