ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਨੇ ਅਜਨਾਲੀ ਤੇ ਤਰਲੋਕਪੁਰੀ ਵਿਖੇ ਕੀਤੀ ਚੈਕਿੰਗ ਦੌਰਾਨ 12 ਘਰੇਲੂ ਸਿਲੰਡਰ ਕੀਤੇ ਜਬਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਨੇ ਅਜਨਾਲੀ ਤੇ ਤਰਲੋਕਪੁਰੀ ਵਿਖੇ ਕੀਤੀ ਚੈਕਿੰਗ ਦੌਰਾਨ 12 ਘਰੇਲੂ ਸਿਲੰਡਰ ਕੀਤੇ ਜਬਤ

ਫਤਹਿਗੜ੍ਹ ਸਾਹਿਬ, 17 ਅਪ੍ਰੈਲ

ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਘਰੇਲੂ ਗੈਸ ਸਿੰਲਡਰਾਂ ਦੀ ਦੁਰਵਰਤੋਂ ਰੋਕਣ ਲਈ ਬਣਾਈ ਗਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਨੇ ਅਜਨਾਲੀ ਤੇ ਤਰਲੋਕਪੁਰੀ ਵਿਖੇ ਸਥਿਤ ਹੋਟਲਾਂ ਢਾਬਿਆਂ ਅਤੇ ਸਬਜੀ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਹੋਟਲਾਂ ਢਾਬਿਆਂ ਆਦਿ ਤੋਂ ਵਪਾਰਕ ਮੰਤਵ ਲਈ ਵਰਤੇ ਜਾ ਰਹੇ 12 ਘਰੇਲੂ ਗੈਸ ਸਿਲੰਡਰ ਜਬਤ ਕਰਕੇ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਕੇਵਲ ਸਿੰਘ ਦੀ ਅਗਵਾਈ ਹੇਠ ਬਣਾਈ ਇਸ ਟੀਮ ਵਿੱਚ ਇੰਸਪੈਕਟਰ ਕਪਲ ਸਕਸੈਨਾ, ਭੁਪਿੰਦਰ ਸਿੰਘ, ਕਰਮਜੀਤ ਸਿੰਘ, ਗੁਰਮੋਹਿਤ ਸਿੰਘ ਸ਼ਾਮਲ ਸਨ। ਇਸ ਸਬੰਧੀ ਡੀ.ਐਫ.ਐਸ.ਓ. ਕੇਵਲ ਸਿੰਘ ਨੇ ਦੱਸਿਆ ਕਿ ਭਾਵੇਂ ਜ਼ਿਲ੍ਹੇ ਵਿੱਚ ਘਰੇਲੂ ਸਿਲੰਡਰਾਂ ਦੀ ਕੋਈ ਘਾਟ ਨਹੀਂ ਹੈ ਪ੍ਰੰਤੂ ਵਿਭਾਗ ਨੂੰ ਸਮੇਂ ਸਮੇਂ ਸਿਰ ਆਮ ਲੋਕਾਂ ਵੱਲੋਂ ਇਹ ਸ਼ਿਕਾਇਤ ਮਿਲ ਰਹੀ ਸੀ ਕਿ ਕਈ ਹੋਟਲਾਂ ਢਾਂਬਿਆਂ ਤੇ ਖਾਣ ਪੀਣ ਦੀਆਂ ਰੇਹੜੀਆਂ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਘਰੇਲੂ ਗੈਸ ਦੀ ਬਲੈਕਮੇਲਿੰਗ ਵੀ ਵਧਦੀ ਹੈ ਅਤੇ ਲੋਕਾਂ ਨੂੰ ਬਲੇਕਮੇਲਰਾਂ ਵੱਲੋਂ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਆਮ ਲੋਕਾਂ ਦੀ ਲੁੱਟ ਖਸੁੱਟ ਬਰਦਾਸ਼ਤ ਨਹੀਂ ਕਰੇਗਾ ਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਬਣਾਈ ਇਸ ਟੀਮ ਵੱਲੋਂ ਜ਼ਿਲ੍ਹੇ ਵਿੱਚ ਨਿਰੰਤਰ ਛਾਪੇਮਾਰੀ ਜਾਰੀ ਰਹੇਗੀ।

——————————
This news is auto published from an agency/source and may be published as received.

Leave a Reply

Your email address will not be published. Required fields are marked *