
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਐਸ. ਡੀ. ਐੱਮ. ਨੇ ਸੂਬਾ ਸਿੰਘ ਨੇ ਸਰਹਿੰਦ ਮੰਡੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਕਣਕ ਦੀ ਤੁਲਾਈ ਤੇ ਲਿਫਟਿੰਗ ਸਬੰਧੀ ਦਿੱਤੇ ਨਿਰਦੇਸ਼
ਫਤਹਿਗੜ੍ਹ ਸਾਹਿਬ 17 ਅਪ੍ਰੈਲ
ਐਸ.ਡੀ.ਐਮ ਫਤਿਹਗੜ੍ਹ ਸਾਹਿਬ ਸੂਬਾ ਸਿੰਘ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਫਸਲ ਦੀ ਤੁਲਾਈ ਸਬੰਧੀ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਨਾਲੋਂ ਨਾਲ ਲਿਫਟਿੰਗ ਕਰਵਾਉਣ ਦੀ ਹਦਾਇਤ ਕੀਤੀ।
ਐੱਸ. ਡੀ. ਐੱਮ. ਸੂਬਾ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਫਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ ਲਾਈਟ ਆਦਿ ਦੇ ਪ੍ਰਬੰਧ ਵੀ ਕੀਤੇ ਗਏ ਹਨ।
ਸ. ਸੂਬਾ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਜਿਆਦਾ ਦੇਰ ਨਾ ਬੈਠਣਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਹੰਦ ਮੰਡੀ ਵਿਖੇ ਖਰੀਦ ਲਗਾਤਾਰ ਜਾਰੀ ਹੈ ਅਤੇ ਲਿਫਟਿੰਗ ਵੀ ਸ਼ੁਰੂ ਹੋ ਚੁੱਕੀ ਹੈ

ਇਸ ਮੌਕੇ ਡੀ ਐਫ. ਐਸ. ਓ. ਕੇਵਲ ਸਿੰਘ ਸਮੇਤ ਖਰੀਦ ਏਜੰਸੀਆ ਦੇ ਅਧਿਕਾਰੀ ਹਾਜਰ ਸਨ।
——————————
This news is auto published from an agency/source and may be published as received.
