
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਖੇਤੀ ਮਸ਼ੀਨਰੀ ਸਬਸਿਡੀ ਤੇ ਲੈਣ ਲਈ 24 ਅਪ੍ਰੈਲ ਤੱਕ ਲਏ ਜਾਣਗੇ ਬਿਨੈ ਪੱਤਰ – ਮੁੱਖ ਖੇਤੀਬਾੜੀ ਅਫ਼ਸਰ
ਫਤਹਿਗੜ੍ਹ ਸਾਹਿਬ, 20 ਅਪ੍ਰੈਲ
ਮੁੱਖ ਖੇਤੀਬਾੜੀ ਅਫ਼ਸਰ ਡਾ ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰਾਪ ਰੈਜੀਡਿਉ ਮੈਨੇਜਮੈਟ ਸਕੀਮ (ਸੀ.ਆਰ.ਐਮ) ਅਧੀਨ ਸਾਲ 2026-27 ਲਈ ਮਸ਼ੀਨਰੀ ਸਬਸਿਡੀ ਤੇ ਲੈਣ ਲਈ ਪੋਰਟਲ ਖੋਲਿਆ ਗਿਆ ਹੈ। ਇਸ ਸਕੀਮ ਅਧੀਨ ਖੇਤੀ ਮਸ਼ਨੀਰੀ ਸਬਸਿਡੀ ਤੇ ਲੈਣ ਲਈ ਕਿਸਾਨ 24 ਅਪ੍ਰੈਲ ਤੱਕ agrimachinerypb.com ਪੋਰਟਲ ਉੱਪਰ ਬਿਨੈਪੱਤਰ ਜਮ੍ਹਾ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਇੰਨ ਸੀਟੂ ਤਰੀਕੇ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਸੁਪਰ ਐਸ.ਐਮ.ਐਸ.ਮਲਚਰ, ਐਮ.ਬੀ.ਪਲੋਅ, ਪੈਡੀ ਚੋਪਰ, ਸੁਪਰ ਸੀਡਰ, ਹੈਪੀ ਸੀਡਰ ਅਤੇ ਸ਼ਰਬ ਮਾਸਟਰ ਮਸ਼ੀਨਾਂ ਲਈ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਐਕਸ ਸੀਟੂ ਤਰੀਕੇ ਨਾਲ ਪਰਾਲੀ ਪ੍ਰਬੰਧਨ ਲਈ ਬੇਲਰ ਅਤੇ ਰੇਕ ਮਸ਼ੀਨ ਲਈ ਬਿਨੈ ਪੱਤਰ ਦਿੱਤੇ ਜਾ ਸਕਦੇ ਹਨ। ਇਸ ਮਸ਼ੀਨਰੀ ‘ਤੇ ਨਿੱਜੀ ਕੈਟਾਗਰੀ ਵਿੱਚ 50 ਫੀਸਦੀ ਸਬਸਿਡੀ ਅਤੇ ਨਿੱਜੀ ਕਸਟਮ ਹਾਈਰਿੰਗ ਸੈਂਟਰ ਸਥਾਪਤ ਕਰਨ ਲਈ 80 ਫੀਸਦੀ ਸਬਸਿਡੀ ਦਾ ਲਾਭ ਉਠਾਇਆ ਜਾ ਸਕਦਾ ਹੈ। ਸਕੀਮ ਦੀਆਂ ਗਾਈਡਲਾਈਨਜ਼ ਅਤੇ ਹੋਰ ਜਾਣਕਾਰੀ ਲੈਣ ਲਈ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
——————————
This news is auto published from an agency/source and may be published as received.
