ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ 25ਵੀਂ ਬੱਸ ਨੂੰ ਕੀਤਾ ਰਵਾਨਾ

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਫਤਹਿਗੜ੍ਹ ਸਾਹਿਬ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ 25ਵੀਂ ਬੱਸ ਨੂੰ ਕੀਤਾ ਰਵਾਨਾ

ਬਸੀ ਪਠਾਣਾ / ਫਤਹਿਗੜ੍ਹ ਸਾਹਿਬ, 22 ਅਪ੍ਰੈਲ:

ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਵਾਰਡ ਨੰ.5 ਤੋਂ ਸ਼ਰਧਾਲੂਆਂ ਨਾਲ ਭਰੀ 25 ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਇਹ ਸ਼ਰਧਾਲੂ ਇਸ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ),ਵਾਘਾ ਬਾਰਡਰ,ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਵਾਲਮੀਕੀ ਮੰਦਰ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਰਜਿਸਟ੍ਰੇਸ਼ਨ ਦਾ ਦੌਰ ਲਗਾਤਾਰ ਤੇਜ਼ ਹੋ ਰਿਹਾ ਹੈ, ਜੋ ਕਿ ਬਹੁਤ ਹੀ ਸੰਤੋਖਜਨਕ ਗੱਲ ਹੈ।

ਵਿਧਾਇਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਹੋਰ ਵੀ ਬੱਸਾਂ ਇਸ ਯੋਜਨਾ ਤਹਿਤ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਦਿਲੀ ਇੱਛਾ ਸੀ ਕਿ ਸੀਨੀਅਰ ਸਿਟੀਜਨਾਂ ਨੂੰ ਆਸਾਨੀ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣ ਅਤੇ ਇਸੇ ਉਦੇਸ਼ ਨਾਲ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਹਰ ਬੱਸ ਨਾਲ ਗਾਈਡ ਅਤੇ ਮੈਡੀਕਲ ਟੀਮ ਮੌਜੂਦ ਰਹਿੰਦੀ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ ਨਾਲ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਵੀ ਲਗਾਤਾਰ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਸਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਵੀ ਧੰਨਵਾਦ ਕੀਤਾ ਜੋ ਹਰ ਵਾਰ ਬੱਸਾਂ ਨੂੰ ਰਵਾਨਾ ਕਰਨ ਅਤੇ ਵਾਪਸੀ ਉਪਰੰਤ ਸ਼ਰਧਾਲੂਆਂ ਨਾਲ ਤਜਰਬੇ ਸਾਂਝੇ ਕਰਦੇ ਹਨ।

ਇਸ ਮੌਕੇ ਰਾਜ ਪੂਰੀ, ਇੰਦਰਜੀਤ ਸਿੰਘ, ਸੰਜੀਵ ਸਚਦੇਵਾ, ਜਸਵਿੰਦਰ ਸਿੰਘ ਪਿੰਕਾ, ਅਮਰੀਕ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਇਲਾਕੇ ਦੇ ਨੁਮਾਇੰਦੇ ਮੌਜੂਦ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *