
ਜ਼ਿਲ੍ਹਾ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਇੱਕ ਹੋਰ ਕਾਊਂਟਰ ਖੋਲਿਆ-ਸਿਵਲ ਸਰਜਨ
ਫਤਹਿਗੜ੍ਹ ਸਾਹਿਬ :22 ਅਪ੍ਰੈਲ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ "ਮੁੱਖ ਮੰਤਰੀ ਸਿਹਤ ਯੋਜਨਾ"ਦਾ ਲਾਭ ਪਹੁੰਚਾਉਣ ਲਈ ਜ਼ਿਲ੍ਹੇ ਅੰਦਰ ਲਗਾਤਾਰ ਕਾਰਡ ਬਣਾਏ ਜਾ ਰਹੇ ਹਨ। ਜ਼ਿਲ੍ਹਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਵਾਧਾ ਕਰਦੇ ਹੋਏ ਇੱਕ ਹੋਰ ਕਾਊਂਟਰ ਖੋਲਿਆ ਗਿਆ ਹੈ ਤਾਂ ਕਿ ਮਰੀਜ਼ਾਂ ਦੇ ਕਾਰਡ ਤੇਜ਼ੀ ਨਾਲ ਬਣਾਏ ਜਾ ਸਕਣ। ਨਵੇਂ ਖੁੱਲੇ ਕਾਊਂਟਰ ਦਾ ਜਾਇਜ਼ਾ ਲੈਂਦੇ ਹੋਏ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਨਵਾਂ ਕਾਊਂਟਰ ਖੁੱਲਣ ਨਾਲ ਹੁਣ ਮਰੀਜ਼ਾਂ ਦੀ ਸਹੂਲਤ ਵਿੱਚ ਹੋਰ ਵਾਧਾ ਹੋ ਜਾਵੇਗਾ ਅਤੇ ਉਹਨਾਂ ਨੂੰ ਲੰਮੀਆਂ ਕਤਾਰਾਂ ਵਿੱਚ ਬਹੁਤੀ ਦੇਰ ਖੜਨ ਦੀ ਲੋੜ ਨਹੀਂ ਪਵੇਗੀ । ਉਹਨਾਂ ਕਿਹਾ ਕਿ ਇਸ ਲੋਕ ਭਲਾਈ ਸਕੀਮ ਤਹਿਤ ਜ਼ਿਲ੍ਹੇ ਅੰਦਰ ਬਹੁਤ ਸਾਰੇ ਮਰੀਜ਼ ਲਾਭ ਲੈ ਰਹੇ ਹਨ।
ਉਹਨਾਂ ਜ਼ਿਲ੍ਹਾ ਹਸਪਤਾਲ ਵਿੱਚ ਕਾਰਡ ਬਣਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦਾ ਹਰੇਕ ਵਸਨੀਕ ਭਾਵੇਂ ਉਹ ਕਿਸੇ ਵੀ ਉਮਰ ਜਾਂ ਵਰਗ ਦਾ ਹੋਵੇ ਇਸ ਯੋਜਨਾ ਦਾ ਲਾਭ ਲੈ ਸਕਦਾ ਤੇ ਉਹ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਸੂਚੀਬੱਧ ਹਸਪਤਾਲ, ਵਿੱਚ ਆਪਣਾ ਮੁਫਤ ਇਲਾਜ ਕਰਵਾ ਸਕਦਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ ਇਸ ਯੋਜਨਾ ਤਹਿਤ ਮਰੀਜਾਂ ਦਾ ਹੋਰ ਬਿਮਾਰੀਆਂ ਤੋਂ ਇਲਾਵਾ ਮੁਫਤ ਡਾਇਲਸਿਸ ਵੀ ਕੀਤਾ ਜਾ ਰਿਹਾ ਹੈ। ਓਹਨਾ ਇਹ ਵੀ ਕਿਹਾ ਕਿ ਲੋੜ ਪੈਣ ਤੇ ਸਾਨੂੰ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ , ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ ਸੰਪਨ ਅਤਰੀ , ਪੈਥਾਲੋਜਿਸਟ ਡਾ ਯੋਗਿਤਾ , ਮਾਈਕਰੋ ਬਾਇਲੋਜਿਸਟ ਡਾ ਜਸਪ੍ਰੀਤ ਟਿਵਾਣਾ,ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਤਸਵੀਰ 1 ਨਵੇਂ ਕਾਊਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ।
——————————
This news is auto published from an agency/source and may be published as received.
