ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਵੱਲੋਂ ਜਨਗਣਨਾ 2027 ਸਬੰਧੀ ਪੋਸਟਰ ਜਾਰੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ ਸਾਹਿਬ

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਵੱਲੋਂ ਜਨਗਣਨਾ 2027 ਸਬੰਧੀ ਪੋਸਟਰ ਜਾਰੀ ਜਿਲ੍ਹਾ ਨਿਵਾਸੀ ਜਨਗਣਨਾ ਵਿੱਚ ਸੈਲਫ ਇਨੁਮੀਰੇਸ਼ਨ ਤਹਿਤ ਵੱਧ ਤੋਂ ਵੱਧ ਸਹਿਯੋਗ ਕਰਨ -ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 27 ਅਪ੍ਰੈਲ

ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਜਨਗਣਨਾ 2027 ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਡਾ.ਸੋਨਾ ਥਿੰਦ ਨੇ ਸੈਂਸਜ਼ ਅਪਰੇਸ਼ਨ ਪੰਜਾਬ ਚੰਡੀਗੜ੍ਹ ਦੇ ਅਸਿਸਟੈਂਟ ਡਾਇਰੈਕਟਰ ਸ੍ਰੀਮਤੀ ਰੇਨੂੰ ਅਤੇ ਹੋਰ ਅਧਿਕਾਰੀਆ ਨਾਲ ਮੀਟਿੰਗ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਜਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿੱਚ ਲਗਾਏ ਗਏ ਗਿਣਤੀਕਾਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਓਹਨਾ ਦੱਸਿਆ ਕਿ ਤਹਿਸੀਲ ਪੱਧਰ ਤੇ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਨੂੰ ਫੀਲਡ ਟ੍ਰੇਨਰਾਂ ਵੱਲੋਂ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੌਰਾਨ ਡਿਪਟੀ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫਸਰ ਵੱਲੋਂ ਜਨਗਣਨਾ 2027 ਸਬੰਧੀ ਵਿਸ਼ੇਸ਼ ਪੋਸਟਰ ਜਾਰੀ ਕੀਤਾ।

ਇਸ ਮੌਕੇ ਅਸਿਸਟੈਂਟ ਡਾਇਰੈਕਟਰ ਸ੍ਰੀਮਤੀ ਰੇਨੂੰ ਨੇ ਦੱਸਿਆ ਕਿ ਇਸ ਜਨਗਣਨਾ ਵਿੱਚ ਸੈਲਫ ਇਨੁਮੀਰੇਸ਼ਨ ਤਹਿਤ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਸ 'ਚ ਕੋਈ ਵੀ ਨਾਗਰਿਕ ਆਪ ਇੰਟਰਨੈਟ ਰਾਹੀਂ https://se.census.gov.in/ ਸਾਈਟ ਉੱਪਰ ਜਾ ਕੇ ਆਪਣੇ ਘਰ ਬੈਠ ਕੇ ਹੀ ਘਰ ਦੀ ਗਿਣਤੀ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਖੁਦ ਕਰ ਸਕਦਾ ਹੈ।ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੂਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ ।

ਮੀਟਿੰਗ ਵਿੱਚ ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਸਹਾਇਕ ਖੋਜ਼ ਅਫਸਰ ਸ੍ਰੀਮਤੀ ਹਰਮਨਦੀਪ ਕੌਰ, ਜਿਲ੍ਹਾ ਸੈਂਸਜ਼ ਕੋਆਰਡੀਨੇਟਰ ਸ਼੍ਰੀ ਵਿੱਕੀ ਕਟਾਰੀਆ ਅਤੇ ਸ਼੍ਰੀ ਇਕਬਾਲ ਸਿੰਘ ਵੀ ਹਾਜਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *